ਉੱਤਰਾਖੰਡ ਦੇ CM ਧਾਮੀ ਨਾਲ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਬਿੰਦਰਾ ਨੇ ਕੀਤੀ ਮੁਲਾਕਾਤ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਹਰ ਸੰਭਵ ਸਹਾਇਤਾ ਨੂੰ ਯਕੀਨੀ ਬਣਾ ਰਹੇ ਹਨ। ਯਾਤਰਾ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਨੂੰ ਸਫਲ, ਸੁਚਾਰੂ ਅਤੇ ਸੁਰੱਖਿਅਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
Publish Date: Sun, 26 Apr 2026 01:47 PM (IST)
Updated Date: Sun, 26 Apr 2026 01:52 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ 'ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ 23 ਮਈ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁੱਖ ਮੰਤਰੀ ਨੂੰ 20 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਯਾਤਰਾ 2026 ਦੇ ਪਹਿਲੇ ਜਥੇ ਦੀ ਆਰੰਭਤਾ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਹਰ ਸੰਭਵ ਸਹਾਇਤਾ ਨੂੰ ਯਕੀਨੀ ਬਣਾ ਰਹੇ ਹਨ। ਯਾਤਰਾ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਨੂੰ ਸਫਲ, ਸੁਚਾਰੂ ਅਤੇ ਸੁਰੱਖਿਅਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ 2026 ਦੇ ਪਹਿਲੇ ਜਥੇ ਲਈ ਰਵਾਨਗੀ ਸਮਾਰੋਹ 20 ਮਈ ਨੂੰ ਹੋਵੇਗਾ। ਇਸ ਪਹਿਲੇ ਜਥੇ ਦੀ ਅਗਵਾਈ ਰਵਾਇਤੀ ਤੌਰ 'ਤੇ ਪੰਜ ਪਿਆਰਿਆਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ 2026 ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ, ਜਿਸ ਦੇ ਦਰਸ਼ਨ ਕਰਨ ਲਈ ਲੱਖਾਂ ਸ਼ਰਧਾਲੂ ਇਸ ਯਾਤਰਾ ਵਿੱਚ ਹਿੱਸਾ ਲੈਣਗੇ।