- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਸੇਵਾ ਸ਼ੁਰੂ ਹੋ ਗਈ ਹੈ, ਜਿਸਨੂੰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਸੇਵਾ ਸ਼ੁਰੂ ਹੋ ਗਈ ਹੈ, ਜਿਸਨੂੰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ।
ਨਵੀਂ ਰੇਲਗੱਡੀ ਹੁਣ ਰੋਜ਼ਾਨਾ ਬਟਾਲਾ ਅਤੇ ਗੁਰਦਾਸਪੁਰ ਰਾਹੀਂ ਚੱਲੇਗੀ। ਇਸ ਤੋਂ ਪਹਿਲਾਂ ਪਿਛਲੇ ਸਾਲ ਜੋ ਬੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਸੀ, ਉਹ ਅੰਮ੍ਰਿਤਸਰ ਤੋਂ ਜਲੰਧਰ ਹੋ ਕੇ ਜਾਂਦੀ ਸੀ।
ਇਹ ਟ੍ਰੇਨ ਹੁਣ ਸਿੱਧੀ ਅੰਮ੍ਰਿਤਸਰ ਬਟਾਲਾ ਗੁਰਦਾਸਪੁਰ ਪਠਾਣਕੋਟ ਰਾਹੀਂ ਜੰਮੂ ਕੱਟੜਾ ਜਾਵੇਗੀ ।