- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਕਾਰਨ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ’ਤੇ ਆਵਾਜ਼ ਉਠਾਉਣ ਦੀ ਲੋੜ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ ਰਿਹਾਈ ਲਈ ਕੀਤੀ ਜਾ ਰਹੀ ਅਰਦਾਸ ’ਚ ਦੇਸ਼-ਵਿਦੇਸ਼ ਦੀ ਸਮੁੱਚੀ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਕਾਰਨ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ’ਤੇ ਆਵਾਜ਼ ਉਠਾਉਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਸਮਾਗਮਾਂ ਤਹਿਤ 27 ਅਗਸਤ ਨੂੰ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਬੰਦੀ ਸਿੰਘਾਂ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਗੁਰਦੁਆਰਾ ਸਾਹਿਬ ਵੀ ਇਸੇ ਤਰ੍ਹਾਂ ਸਮਾਗਮ ਕਰ ਸਕਦੇ ਹਨ। ਜੇ ਸ੍ਰੀ ਅਖੰਡ ਪਾਠ ਸਾਹਿਬ ਸੰਭਵ ਨਾ ਹੋਵੇ ਤਾਂ ਗੁਰਬਾਣੀ ਦਾ ਜਾਪ ਕਰਕੇ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਜ਼ਰੂਰ ਕੀਤੀ ਜਾਵੇ।