- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਵਫਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਾਮਲ ਹਨ। ਸ਼੍ਰੋਮਣੀ ਕਮੇਟੀ ਵਫਦ ਨੂੰ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਚੇਅਰਮੈਨ ਮਾਈਕ ਜ਼ੇਗਨਮਾਇਰ, ਜੈਫ਼ਰੀ ਕੇ ਬੂਨ, ਡੈਨ ਫਲੋਰੇਸ, ਕਰਮ ਬੈਂਸ, ਜੈਫ ਸਟੀਫਨਜ਼ ਵੱਲੋਂ ਸਨਮਾਨ ਪੱਤਰ ਦਿੱਤੇ ਗਏ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਅਮਰੀਕਾ ਵਿਚ ਧਰਮ ਪ੍ਰਚਾਰ ਲਈ ਸਿੱਖ ਮਿਸ਼ਨ ਸਮੇਤ ਹੋਰ ਕਾਰਜਾਂ ਦੀ ਸਥਾਪਤੀ ਅਤੇ ਇਥੇ ਵਸਦੇ ਸਿੱਖ ਭਾਈਚਾਰੇ ਨਾਲ ਰਾਬਤੇ ਦੇ ਮਕਸਦ ਲਈ ਗਿਆ ਹੈ।
ਸ਼੍ਰੋਮਣੀ ਕਮੇਟੀ ਵਫਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਾਮਲ ਹਨ। ਸ਼੍ਰੋਮਣੀ ਕਮੇਟੀ ਵਫਦ ਨੂੰ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਚੇਅਰਮੈਨ ਮਾਈਕ ਜ਼ੇਗਨਮਾਇਰ, ਜੈਫ਼ਰੀ ਕੇ ਬੂਨ, ਡੈਨ ਫਲੋਰੇਸ, ਕਰਮ ਬੈਂਸ, ਜੈਫ ਸਟੀਫਨਜ਼ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਸੌਂਪੇ ਗਏ ਸਨਮਾਨ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਵਫਦ ਦਾ ਇਥੇ ਆਉਣ ਲਈ ਧੰਨਵਾਦ ਕਰਦਿਆਂ ਲਿਖਿਆ ਕਿ ਤੁਹਾਡੀ ਫੇਰੀ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ, ਆਉਣ ਵਾਲੀਆਂ ਪੀੜ੍ਹੀਆਂ ਲਈ ਸਹਿਯੋਗ, ਸਦਭਾਵਨਾ ਅਤੇ ਸਾਂਝੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਧਿਆਤਮਿਕ ਵਿਕਾਸ ਨੂੰ ਉਤਸ਼ਾਹਿਤ ਕਰਦਿਆਂ ਭਾਈਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਾਈ ਹੋਵੇਗੀ। ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਸਹਿਯੋਗ ਅਤੇ ਸਨਮਾਨ ਲਈ ਕੈਲੇਫੋਰਨੀਆ ਦੇ ਜ਼ਿਲ੍ਹਾ ਸਟਰ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।