ਸਤਿਕਾਰ ਐਕਟ ਸਬੰਧੀ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫ਼ਰੰਸ 'ਚ ਪਹੁੰਚੀਆਂ ਸਿੱਖ ਜਥੇਬੰਦੀਆਂ
ਇਸ ਮੌਕੇ ਸਿੱਖ ਕੌਮ ਦੀਆਂ ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ ਸੁਹਿਰਦ ਸਿੱਖਾਂ ਵੱਲੋੋਂ ਵੱਡੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।
Publish Date: Sun, 31 May 2026 12:25 PM (IST)
Updated Date: Sun, 31 May 2026 12:27 PM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ ।
ਇਸ ਮੌਕੇ ਸਿੱਖ ਕੌਮ ਦੀਆਂ ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ ਸੁਹਿਰਦ ਸਿੱਖਾਂ ਵੱਲੋੋਂ ਵੱਡੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਪੰਥਕ ਕਾਨਫ਼ਰੰਸ ਵਿਚ ਸ਼ਾਮਲ ਹੋਣ ਪਹੁੰਚੀਆਂ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ, ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਜੀ ਆਇਆ ਕਿਹਾ।