- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਮਹਿਤਾ ਨੇ ਦਾਅਵਾ ਕੀਤਾ ਕਿ ਅਮਰਜੀਤ ਸਿੰਘ ਚਾਵਲਾ ਦਾ ਆਪਣੇ ਹਲਕੇ ਵਿੱਚ ਸਾਫ਼-ਸੁਥਰਾ ਅਧਾਰ ਹੈ ਅਤੇ ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਚਾਵਲਾ ਦੇ ਹੱਕ ਵਿੱਚ ਡਟ ਕੇ ਸਾਥ ਦੇਵੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਜਬਰ ਜਨਾਹ ਦੇ ਮਾਮਲੇ ਵਿੱਚ ਫੈਡਰੇਸ਼ਨ ਮਹਿਤਾ ਦੇ ਸਰਪ੍ਰਸਤ ਅਮਰਜੀਤ ਸਿੰਘ ਚਾਵਲਾ ਦੇ ਹੱਕ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਡਟ ਗਈ ਹੈ। ਫੈਡਰੇਸ਼ਨ ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ, ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਚੀਫ਼ ਆਰਗੇਨਾਈਜ਼ਰ ਭਾਈ ਮੇਜਰ ਸਿੰਘ ਖਾਲਸਾ ਨੇ ਚਾਵਲਾ ਨੂੰ ਨਿਰਦੋਸ਼ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ।
ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਮਾਮਲੇ ਦੀ ਨਿਰਪੱਖ ਜਾਂਚ ਲਈ ਕਮੇਟੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਰਾਹੀਂ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਤਾਂ ਜੋ ਸਾਜ਼ਿਸ਼ ਦੇ ਦੋਸ਼ਾਂ ਦੀ ਵੀ ਸੱਚਾਈ ਪਤਾ ਲੱਗ ਸਕੇ।
ਭਾਈ ਮਹਿਤਾ ਨੇ ਦਾਅਵਾ ਕੀਤਾ ਕਿ ਅਮਰਜੀਤ ਸਿੰਘ ਚਾਵਲਾ ਦਾ ਆਪਣੇ ਹਲਕੇ ਵਿੱਚ ਸਾਫ਼-ਸੁਥਰਾ ਅਧਾਰ ਹੈ ਅਤੇ ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਚਾਵਲਾ ਦੇ ਹੱਕ ਵਿੱਚ ਡਟ ਕੇ ਸਾਥ ਦੇਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਵੀ ਮੌਜੂਦ ਸਨ।