ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸਿੱਖ ਧਰਮ ਅਤੇ ਸਿੱਖੀ ਸਿਧਾਂਤਾਂ ਨੂੰ ਪਰਪੱਕ ਰੂਪ ਵਿਚ ਸਮਾਜ ਅੰਦਰ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਰਾਹੀਂ ਫੈਲਾਉਣ ਦੇ ਮਕਸਦ ਨਾਲ ਅਕਾਲ ਪੁਰਖ ਕੀ ਫੌਜ ਅੰਮਿ੍ਤਸਰ ਵੱਲੋਂ ਇਕ ਖਾਸ ਸੈਮੀਨਾਰ ਜਸਵਿੰਦਰ ਸਿੰਘ ਐਡਵੋਕੇਟ ਡਾਇਰੈਕਟਰ ਅਕਾਲ ਪੁਰਖ ਕੀ ਫੌਜ ਦੀ ਅਗਵਾਈ ਹੇਠ 'ਸਿੱਖ ਯੂਥ ਥਿੰਕ ਫੈਸਟ' ਸੈਮੀਨਾਰ ਬਾਬੇ ਨਾਨਕ ਦੀ ਧਰਤੀ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਕਰਵਾਇਆ ਗਿਆ।

ਸੈਮੀਨਾਰ ਦੀ ਆਰੰਭਤਾ ਅਕਾਲ ਪੁਰਖ ਕੀ ਫੌਜ ਅਤੇ ਆਏ ਹੋਏ ਸਿੱਖ ਨੌਜਵਾਨਾਂ ਵੱਲੋਂ ਸ੍ਰੀ ਗੁਰੁ ਗ੍ੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਨਾਲ ਕੀਤੀ ਗਈ। ਸੈਮੀਨਾਰ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਵਾਗਤੀ ਭਾਸ਼ਣ ਰਾਹੀਂ ਆਏ ਹੋਏ ਮਹਿਮਾਨਾਂ ਅਤੇ ਸਿੱਖ ਨੌਜਵਾਨ ਬੱਚੇ ਬੱਚੀਆਂ ਨੂੰ ਜੀ ਆਇਆਂ ਆਖਦੇ ਹੋਏ ਕੀਤੀ। ਉਨ੍ਹਾਂ ਸਮਾਜਿਕ ਅਤੇ ਧਾਰਮਿਕ ਕਦਰਾਂ ਕੀਮਤਾਂ ਦਾ ਹਵਾਲਾ ਦਿੰਦੇ ਹੋਏ ਅੱਜ ਦੇ ਦਿਨ ਰੂਹਾਨੀਅਤ ਦਾ ਮਾਹੌਲ ਸਿਰਜਣ ਦੀ ਗੱਲ ਕਰਦੇ ਹੋਏ ਕੌਮ ਦੇ ਭਵਿੱਖ ਨਿਰਮਾਣ ਲਈ ਮੌਜੂਦਾ ਸਮੇਂ ਅਤੇ ਭਵਿੱਖ ਨੂੰ ਸੇਧ ਦੇਣ ਲਈ ਵੱਖ-ਵੱਖ ਗੁਰਬਾਣੀ ਦੇ ਪ੍ਰਮਾਣਾਂ ਨੂੰ ਅਧਾਰ ਬਣਾ ਕੇ ਗਿਆਨ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਰਸੇ ਤੋਂ ਸਿੱਖਿਆਵਾਂ ਲੈ ਕੇ ਭਵਿੱਖ ਪ੍ਰਤੀ ਜਾਗਰੂਕ ਹੋਣਾ ਪਵੇਗਾ ਤਾਂ ਹੀ ਚੰਗਾ ਜੀਵਨ ਅਤੇ ਚੰਗਾ ਭਵਿੱਖ ਸਿਰਜਿਆ ਜਾ ਸਕਦਾ ਹੈ। ਉਨ੍ਹਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਕਰਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਪਰ ਅਮਲ ਕਰਨ ਦੀ ਗੱਲ ਆਖੀ। ਇਸ ਮੌਕੇ ਗੁਰਸ਼ਰਨ ਸਿੰਘ ਚੰਡੀਗੜ੍ਹ ਨੇ ਜੀਵਨ ਪ੍ਰਤੀ ਸੋਚ, ਵਰਤਮਾਨ ਅਤੇ ਭਵਿੱਖ ਵਿਚ ਫਾਸਲਾ ਅਤੇ ਜੀਵਨ ਵਿਚ ਆਪਣੇ ਟੀਚੇ ਦੀ ਪ੍ਰਰਾਪਤੀ ਲਈ ਗਿਆਨ ਭਰਪੂਰ ਜਾਣਕਾਰੀ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬਾਣੀ ਦੇ ਆਧਾਰ 'ਤੇ ਸਾਂਝੀ ਕੀਤੀ। ਉਨ੍ਹਾਂ ਪ੍ਰਭਾਵਸ਼ਾਲੀ ਢੰਗ ਨਾਲ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਵਾਲ/ਜਵਾਬ ਵੀ ਕੀਤੇ, ਜਿਸ ਵਿਚ ਸੈਮੀਨਾਰ ਮੌਕੇ ਆਏ ਹੋਏ ਸਕੂਲੀ/ਕਾਲਜ ਵਿਦਿਆਰਥੀਆਂ ਵੱਲੋਂ ਭਰਪੂਰ ਹਿੱਸਾ ਲਿਆ ਗਿਆ। ਮਾਨਸਿਕ ਅਤੇ ਵਿਗਿਆਨਕ ਸਰੋਕਾਰਾਂ ਨਾਲ ਜੁੜੇ ਸਵਾਲਾਂ ਦੇ ਜਵਾਬ ਵੀ ਵਿਦਿਆਰਥੀਆਂ ਵੱਲੋਂ ਬਾਖੂਬੀ ਦਿੱਤੇ ਗਏ।

ਇਸ ਮੌਕੇ ਹਰਬੰਸ ਸਿੰਘ ਨੇ ਦੱਸਿਆ ਕਿ ਜੀਵਨ ਵਿਚ ਕੀਤੇ ਕਾਰਜਾਂ ਪ੍ਰਤੀ ਜਾਣਕਾਰ ਹੋਣਾ ਬਹੁਤ ਜ਼ਰੂਰੀ ਹੈ। ਟੀਚਾ ਨਿਸ਼ਚਿਤ ਕਰਨਾ ਜ਼ਿੰਦਗੀ ਵਿਚ ਬਹੁਤ ਜ਼ਰੂਰੀ ਹੈ। ਕੁਲਜੀਤ ਸਿੰਘ ਸਿੰਘ ਬ੍ਦਰਜ਼ ਨੇ ਸੈਮੀਨਾਰ ਮੌਕੇ ਆਏ ਹੋਏ ਪਤਵੰਤੇ ਸੱਜਣਾਂ ਅਤੇ ਸਕੂਲੀ/ਕਾਲਜਾਂ ਦੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਗੁਰੂ ਸਾਹਿਬ ਦੀਆਂ ਸੰਸਾਰ ਨੂੰ ਦਿੱਤੀਆਂ ਸਿੱਖਿਆਵਾਂ ਦੇ ਆਧਾਰ 'ਤੇ ਜੀਵਨ ਬਦਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਕੀ ਫੌਜ ਸਿੱਖ ਕੌਮ ਦੇ ਭਵਿੱਖ ਦੀ ਘਾੜਤ ਲਈ ਅਜਿਹੇ ਸੈਮੀਨਾਰ/ਪ੍ਰਰੋਗਰਾਮ ਲਾਗਤਾਰ ਜਾਰੀ ਰੱਖੇਗੀ।

ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ਼-ਬੰਸ ਤੋਂ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ ਬਾਬਾ ਰਜਿੰਦਰ ਸਿੰਘ ਬੇਦੀ ਨੂੰ ਅਕਾਲ ਪੁਰਖ ਕੀ ਫੌਜ ਸੰਸਥਾ ਵੱਲੋਂ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਦੀ ਹੌਸਲਾ ਅਫਜਾਈ ਅਤੇ ਸਕੂਲ ਮੁਖੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਦੀ ਸੇਵਾ ਹਰਪ੍ਰਰੀਤ ਸਿੰਘ ਕਨਵੀਨਰ ਅਕਾਲ ਪੁਰਖ ਕੀ ਫੌਜ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ਼੍ਰੋਮਣੀ ਕਮੇਟੀ, ਬਰਿੰਦਰ ਸਿੰਘ, ਹਰਜੀਤ ਸਿੰਘ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਵਾਲੀਆ ਆਦਿ ਮੌਜੂਦ ਸਨ।

ਫੋਟੋ: 75-76