ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ- ਸੁਖਬੀਰ ਬਾਦਲ 'ਤੇ ਕਾਰਵਾਈ ਦਾ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੂੰ ਨਹੀਂ ਅਧਿਕਾਰ
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਥਕ ਮਾਮਲਿਆਂ ਸਬੰਧੀ ਕਾਰਵਾਈ ਦੇ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਹਨ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਜਿਹੜੀ ਕਾਰਵਾਈ ਕੀਤੀ ਹੈ ਉਹ ਮਾਅਨੇ ਨਹੀਂ ਰੱਖਦੀ, ਕਿਉਂਕਿ ਉਹ ਕਾਰਵਾਈ ਕਰਨ ਦਾ ਅਧਿਕਾਰ ਉਨ੍ਹਾਂ ਪਾਸ ਨਹੀਂ ਹੈ।
Publish Date: Sat, 05 Jul 2025 12:43 PM (IST)
Updated Date: Sat, 05 Jul 2025 12:56 PM (IST)
:ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੂੰ ਇਕੱਤਰਤਾ ਕਰ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ ਚੋਂ ਛੇਕਣ ਦਾ ਕੋਈ ਅਧਿਕਾਰ ਨਹੀਂ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਥਕ ਮਾਮਲਿਆਂ ਸਬੰਧੀ ਕਾਰਵਾਈ ਦੇ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਹਨ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਜਿਹੜੀ ਕਾਰਵਾਈ ਕੀਤੀ ਹੈ ਉਹ ਮਾਅਨੇ ਨਹੀਂ ਰੱਖਦੀ, ਕਿਉਂਕਿ ਉਹ ਕਾਰਵਾਈ ਕਰਨ ਦਾ ਅਧਿਕਾਰ ਉਨ੍ਹਾਂ ਪਾਸ ਨਹੀਂ ਹੈ।