SIT ਦਾ ਵੱਡਾ ਐਕਸ਼ਨ, 40 ਲੋਕਾਂ ਨੂੰ ਕੀਤਾ ਸੰਮਨ; ਥੋੜ੍ਹੀ ਦੇਰ 'ਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਹੋਣਗੇ ਪੇਸ਼
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਰਿਕਾਰਡ ਸੌਂਪ ਦਿੱਤਾ ਹੈ। ਉਥੇ ਹੀ SIT ਨੇ ਇਸ ਮਾਮਲੇ ਨੂੰ ਲੰਮੇ ਹੱਥੀਂ ਲੈਂਦਿਆਂ ਐਕਸ਼ਨ ਮੋਡ ਆਨ ਕਰ ਦਿੱਤਾ ਹੈ। ਦਰਅਸਲ, SIT ਨੇ 328 ਪਾਵਨ ਸੂਰਪ ਮਾਮਲੇ 'ਚ 40 ਲੋਕਾਂ ਨੂੰ ਸੰਮਨ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣਗੇ।
Publish Date: Fri, 30 Jan 2026 12:08 PM (IST)
Updated Date: Fri, 30 Jan 2026 12:11 PM (IST)

ਡਿਜੀਟਲ ਡੈਸਕ, ਜਲੰਧਰ/ਅੰਮ੍ਰਿਤਸਰ - ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਰਿਕਾਰਡ ਸੌਂਪ ਦਿੱਤਾ ਹੈ। ਉਥੇ ਹੀ SIT ਨੇ ਇਸ ਮਾਮਲੇ ਨੂੰ ਲੰਮੇ ਹੱਥੀਂ ਲੈਂਦਿਆਂ ਐਕਸ਼ਨ ਮੋਡ ਆਨ ਕਰ ਦਿੱਤਾ ਹੈ। ਦਰਅਸਲ, SIT ਨੇ 328 ਪਾਵਨ ਸੂਰਪ ਮਾਮਲੇ 'ਚ 40 ਲੋਕਾਂ ਨੂੰ ਸੰਮਨ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦਾ ਮਾਮਲਾ ਕਈ ਸਾਲਾਂ ਤੋਂ ਭਖਿਆ ਹੋਇਆ ਹੈ। ਸ਼ੋ੍ਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਸਨ। ਮੌਜੂਦਾ ਸਰਕਾਰ ਨੇ ਇਸ ਮੁੱਦੇ ’ਤੇ ਪਿਛਲੇ ਦਿਨ ਕੇਸ ਦਰਜ ਕਰ ਕੇ ਜਗਤਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਤਕਰੀਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਗਾਂ ਨੇੜੇ ਇਕ ਡੇਰੇ ਤੋਂ ਵੱਡੀ ਗਿਣਤੀ ਵਿਚ ਸਰੂਪ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਮੁੱਖ ਮੰਤਰੀ ਦੇ ਇਸ ਬਿਆਨ ਨਾਲ ਸੂਬੇ ਦੀ ਸਿਆਸਤ ਭਖ ਗਈ। ਡੇਰੇ ਦੇ ਆਗੂਆਂ ਨੇ ਇਸ ਦਾ ਡਟਵਾਂ ਵਿਰੋਧ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮਰਿਆਦਾ ਅਨੁਸਾਰ ਸੁਸ਼ੋਭਿਤ ਹੋਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੇਰੇ ਪੁੱਜੇ ਸਨ। ਬੰਗਾਂ ਦੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਰੋਸ ਵਜੋਂ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।