- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੱਲਬਾਤ ਕਰਦਿਆਂ ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣੀ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਿੰਟਿੰਗ ਪ੍ਰੈਸ ਜਿੱਥੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਹੁੰਦੀ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ: ਅੰਮ੍ਰਿਤਸਰ : 328 ਪਾਵਨ ਸਰੂਪਾਂ ਦੇ ਮਾਮਲੇ ਚ ਬਣੀ ਸਿੱਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੈਸ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਹੁੰਚੀ ।ਡੀਆਈਜੀ ਨਾਨਕ ਸਿੰਘ ਦੀ ਅਗਵਾਈ ਵਿੱਚ ਪਹੁੰਚੇ ਸਿੱਟ ਮੈਂਬਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਹੁਣ ਮਦੀਸ਼ ਭਾਈ ਅਤੇ ਇਸ ਦੇ ਹੁੰਦੇ ਬਾਕੀ ਪ੍ਰੋਸੈਸ ਸਬੰਧੀ ਜਾਣਕਾਰੀ ਹਾਸਲ ਕੀਤੀ ।
ਗੱਲਬਾਤ ਕਰਦਿਆਂ ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣੀ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਿੰਟਿੰਗ ਪ੍ਰੈਸ ਜਿੱਥੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਹੁੰਦੀ ਹੈ। ਉਸ ਦੀ ਸਾਰੀ ਪ੍ਰਕਿਰਿਆ ਨੂੰ ਦੇਖਿਆ ਗਿਆ ਹੈ ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਤੇ ਮੀਤ ਸਕੱਤਰ ਗੁਰਨਾਮ ਸਿੰਘ ਵੀ ਮੌਜੂਦ ਸਨ। ਤਕਰੀਬਨ ਤਿੰਨ ਘੰਟੇ ਐਸਆਈਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਦੀ ਪੂਰੀ ਪ੍ਰਕਿਰਿਆ ਨੂੰ ਸਮਝਿਆ ਗਿਆ ਅਤੇ ਪਵਨ ਸਰੂਪ ਕਿਸ ਤਰ੍ਹਾਂ ਸੰਗਤਾਂ ਨੂੰ ਮੁਹਈਆ ਕਰਵਾਏ ਜਾਂਦੇ ਹਨ ਉਸ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ ।