ਜੇਐੱਨਐੱਨ, ਅੰਮਿ੍ਤਸਰ : ਬੀ ਡਵੀਜ਼ਨ ਅਧੀਨ ਆਉਂਦੇ ਖੇਤਰ ਸੁਲਤਾਨਵਿੰਡ ਰੋਡ ਇਲਾਕੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਰਾਹ ਜਾਂਦੀ ਅੌਰਤ ਤੋਂ ਪਰਸ ਖੋਹ ਲਿਆ, ਪਰਸ ਵਿਚ ਕੁਝ ਪੈਸੇ ਤੇ ਮੋਬਾਈਲ ਸੀ। ਸਿਮਰਨਜੀਤ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਉਹ ਰਿਕਸ਼ੇ 'ਤੇ ਸਵਾਰ ਹੋ ਕੇ ਕਿਸੇ ਕੰਮ ਘਰੋਂ ਬਾਹਰ ਗਈ ਸੀ। ਰਸਤੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਦਾ ਪਰਸ ਖੋਹ ਲਿਆ ਤੇ ਫਰਾਰ ਹੋ ਗਏ।