ਸਮਾਜ ਸੇਵਕ ਹਰਜਿੰਦਰ ਸਿੰਘ ਰਾਜਾ ਨੂੰ ਮਿਲਿਆ ‘ਰਤਨ ਪੰਜਾਬ ਦੇ ਐਵਾਰਡ’ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ‘ਪੰਜਾਬੀ ਜਾਗਰਣ’ ਵੱਲੋਂ ਸਮਾਜ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਵਿਲੱਖਣ ਸ਼ਖਸੀਅਤਾਂ ਦਾ ਸਨਮਾਨ ‘ਰਤਨ ਪੰਜਾਬ ਦੇ ਐਵਾਰਡ’ ਨਾਲ
Publish Date: Wed, 30 Sep 2026 05:59 PM (IST)
Updated Date: Wed, 30 Sep 2026 06:00 PM (IST)
ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸਮੁੱਚੀ ਮੈਨਜਮੈਂਟ ਨੇ ਕੀਤਾ ਸਨਮਾਨਿਤ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ‘ਪੰਜਾਬੀ ਜਾਗਰਣ’ ਵੱਲੋਂ ਸਮਾਜ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਵਿਲੱਖਣ ਸ਼ਖਸੀਅਤਾਂ ਦਾ ਸਨਮਾਨ ‘ਰਤਨ ਪੰਜਾਬ ਦੇ ਐਵਾਰਡ’ ਨਾਲ ਚੰਡੀਗੜ੍ਹ ਸਥਿਤ ਦਾ ਲਲਿਤ ਫਾਈਵ ਸਟਾਰ ਹੋਟਲ ਵਿਖੇ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ, ਸੀਜੀਐਮ ਮੋਹਿੰਦਰ ਕੁਮਾਰ ਤੇ ਸਮੁੱਚੀ ਟੀਮ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਮੰਤਰੀ ਚੀਮਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਰਾਜਾ ਵੀ ਸਮੇਤ ਪਰਿਵਾਰ ਸ਼ਾਮਿਲ ਹੋਏ ਤੇ ਉਨ੍ਹਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੀਜੀਐਮ ਮੋਹਿੰਦਰ ਕੁਮਾਰ ਤੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ ਵਲੋਂ ‘ਪੰਜਾਬੀ ਜਾਗਰਣ ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨਿਤ ਕੀਤਾ। ਇਥੇ ਦੱਸਣਯੋਗ ਹੈ ਕਿ ਹਰਜਿੰਦਰ ਸਿੰਘ ਰਾਜਾ ਆਪਣੇ ਕਸ਼ਯਪ ਰਾਜਪੂਤ ਮਹਿਰਾ ਸਮਾਜ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਨ ਅਤੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਟਰੱਸਟ ਸ੍ਰੀ ਫਤਿਹਗੜ ਸਾਹਿਬ ਦੇ ਕਾਨੂੰਨੀ ਸਲਾਹਕਾਰ ਵੀ ਹਨ। ਹਰਜਿੰਦਰ ਸਿੰਘ ਰਾਜਾ ਦਾ ਪੰਜਾਬ ਦੇ ਨਾਲ-ਨਾਲ ਅੰਮ੍ਰਿਤਸਰ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਬਹੁਤ ਜਾਣਿਆ ਪਹਿਚਾਣਿਆ ਨਾਂ ਹੈ। ਉਹ ਪੰਜਾਬ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਬਹੁਤ ਸਾਰੀਆਂ ਸਭਾ ਅਤੇ ਸੁਸਾਇਟੀਆਂ ਦੇ ਨਾਲ ਖ਼ੂਨਦਾਨ ਕੈਂਪ ਲਗਾ ਕੇ ਬਹੁਤ ਵੱਡਾ ਪੁੰਨ ਦਾ ਕੰਮ ਕਰ ਰਹੇ ਹਨ। ਉਹ ਆਪ ਹੁਣ ਤੱਕ 99ਵੇਂ ਵਾਰੀ ਖੂਨ ਦਾਨ ਕਰ ਚੁੱਕੇ ਹਨ ਅਤੇ ਮਹਿਰਾ ਸਮਾਜ ਦੇ ਵਿਕਾਸ ਅਤੇ ਚੜਦੀ ਕਲਾ ਲਈ ਤਤਪਰ ਹਨ ਅਤੇ ਸਮਾਜ ਸੇਵਾ ਦੇ ਕੰਮਾਂ ਲਈ ਹਰ ਵੇਲੇ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਅਤੇ ਯੋਗਦਾਨ ਨੂੰ ਦੇਖਦੇ ਹੋਏ ਹਰਜਿੰਦਰ ਸਿੰਘ ਰਾਜਾ ਨੂੰ ਜਾਗਰਣ ਗਰੁੱਪ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ ਵਲੋਂ ‘ਰਤਨ ਪੰਜਾਬ ਦੇ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਰਾਜਾ ਨੇ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਪੰਜਾਬੀ ਜਾਗਰਣ’ ਨੇ ਇਹ ਸਨਮਾਨ ਦੇ ਕੇ ਉਨ੍ਹਾਂ ਨੂੰ ਸਮਾਜ ਪ੍ਰਤੀ ਜਿੰਮੇਵਾਰੀ ਹੋਰ ਵੀ ਬਾਖੂਬੀ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ।