ਸਮਾਜ ਸੇਵਕ ਰਾਜੂ ਕਿੰਗ ਨੇ ਸ੍ਰੀ ਗਣੇਸ਼ ਚਤੁਰਥੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਸਟੀਲ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਮਾਜ ਸੇਵਕ ਰਾਜੂ ਕਿੰਗ ਨੇ
Publish Date: Fri, 18 Sep 2026 04:29 PM (IST)
Updated Date: Fri, 18 Sep 2026 04:29 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਸਟੀਲ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਮਾਜ ਸੇਵਕ ਰਾਜੂ ਕਿੰਗ ਨੇ ਅੰਮ੍ਰਿਤਸਰ ਵਾਸੀਆਂ ਨੂੰ ਸ੍ਰੀ ਗਣੇਸ਼ ਚਤੁਰਥੀ ਦੇ ਪਾਵਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਸ਼ੁਭਕਾਮਨਾ ਸੰਦੇਸ਼ ਵਿਚ ਰਾਜੂ ਕਿੰਗ ਨੇ ਕਿਹਾ ਭਗਵਾਨ ਸ੍ਰੀ ਗਣੇਸ਼ ਜੀ ਵਿਘਨਹਰਤਾ, ਬੁੱਧੀ, ਸਿੱਧੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਗਣੇਸ਼ ਚਤੁਰਥੀ ਦਾ ਤਿਉਹਾਰ ਸਾਨੂੰ ਏਕਤਾ, ਭਾਈਚਾਰਕ ਸਾਂਝ ਅਤੇ ਸਕਾਰਾਤਮਕ ਸੋਚ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਪ੍ਰਾਰਥਨਾ ਕੀਤੀ ਕਿ ਗਣਪਤੀ ਬਾਪਾ ਸਭ ਦੇ ਜੀਵਨ ਵਿੱਚੋਂ ਦੁੱਖਾਂ ਨੂੰ ਦੂਰ ਕਰਕੇ ਸੁੱਖ-ਸ਼ਾਂਤੀ ਅਤੇ ਤਰੱਕੀ ਲੈ ਕੇ ਆਉਣ। ਸ੍ਰੀ ਗਣੇਸ਼ ਚਤੁਰਥੀ ਭਾਦੋਂ ਮਹੀਨੇ ਦੇ ਸ਼ੁਕਲ ਪੱਖ ਦੀ ਚਤੁਰਥੀ ਨੂੰ ਮਨਾਈ ਜਾਂਦੀ ਹੈ। ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੇ ਪੁੱਤਰ ਸ੍ਰੀ ਗਣੇਸ਼ ਜੀ ਦਾ ਜਨਮ ਹੋਇਆ ਸੀ। ਇਸ ਤਿਉਹਾਰ ਨੂੰ ਦੇਸ਼ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਲੋਕ ਆਪਣੇ ਘਰਾਂ ਤੇ ਪੰਡਾਲਾਂ ਵਿਚ ਗਣਪਤੀ ਜੀ ਦੀ ਮੂਰਤੀ ਸਥਾਪਿਤ ਕਰਦੇ ਹਨ, 10 ਦਿਨ ਤੱਕ ਪੂਜਾ-ਅਰਚਨਾ ਕਰਦੇ ਹਨ ਅਤੇ ਅੰਤ ਵਿਚ ‘ਗਣਪਤੀ ਬਾਪਾ ਮੋਰਿਆ’ ਦੇ ਜੈਕਾਰਿਆਂ ਨਾਲ ਰੀਤੀ ਰਿਵਾਜਾਂ ਨਾਲ ਵਿਸਰਜਨ ਕੀਤਾ ਜਾਂਦਾ ਹੈ। ਇਹ ਤਿਉਹਾਰ ਮਹਾਰਾਸ਼ਟਰ ਵਿਚ ਵਿਸ਼ੇਸ਼ ਤੌਰ ’ਤੇ ਬਹੁਤ ਮਸ਼ਹੂਰ ਹੈ, ਪਰ ਹੁਣ ਪੂਰੇ ਭਾਰਤ ਵਿੱਚ ਇਸ ਦੀ ਰੌਣਕ ਦੇਖਣ ਨੂੰ ਮਿਲਦੀ ਹੈ। ਇਸ ਮੌਕੇ ਰਾਜੂ ਕਿੰਗ ਨੇ ਸਭ ਨੂੰ ਅਪੀਲ ਕੀਤੀ ਕਿ ਤਿਉਹਾਰ ਨੂੰ ਪਿਆਰ, ਸਦਭਾਵਨਾ ਤੇ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦੇ ਹੋਏ ਮਨਾਇਆ ਜਾਵੇ।