ਸੁਸਾਇਟੀ ਨੇ ਕਰਨਜੀਤ ਸਿੰਘ ਨੂੰ ਕੀਤਾ ਸਨਮਾਨਿਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਮੰਗਤ ਰਾਮ ਸਿਲ੍ਹੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਚਹਿਰੀ ਅੰਮ੍ਰਿਤਸਰ ਵਿਚ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸੁਸਾਇਟੀ ਦੇ ਅਹੁਦੇਦਾਰ ਅਤੇ ਪ੍ਰਮੁੱਖ
Publish Date: Sat, 25 Apr 2026 04:17 PM (IST)
Updated Date: Sat, 25 Apr 2026 04:19 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਮੰਗਤ ਰਾਮ ਸਿਲ੍ਹੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਚਹਿਰੀ ਅੰਮ੍ਰਿਤਸਰ ਵਿਚ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸੁਸਾਇਟੀ ਦੇ ਅਹੁਦੇਦਾਰ ਅਤੇ ਪ੍ਰਮੁੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ। ਇਸ ਮੌਕੇ ਸਾਰਿਆਂ ਨੇ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਬੀਤੇ ਦਿਨੀਂ ਹੋਈਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤੇ ਕਰਨਜੀਤ ਸਿੰਘ ਦਾ ਅੰਮ੍ਰਿਤਸਰ ਵਿਖੇ ਆਉਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਮੰਗਤ ਰਾਮ ਸਿਲ੍ਹੀ ਅਤੇ ਸੀਨੀਅਰ ਐਡਵੋਕੇਟ ਸੰਜੀਵ ਅਰੋੜਾ ਵੱਲੋਂ ਕਰਨਜੀਤ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਿਤ ਗਿਆ ਅਤੇ ਆਏ ਹੋਏ ਸਾਰੇ ਮੈਂਬਰਾਂ ਦਾ ਜਿੱਤ ਦੀ ਖੁਸ਼ੀ ਵਿਚ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਕਰਨਜੀਤ ਸਿੰਘ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਭਵਿੱਖ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਹਰਿਤ ਕੁਮਾਰ ਸਿਲ੍ਹੀ ਵਕੀਲ, ਰੋਹਿਤ ਕੁਮਾਰ ਸਿਲ੍ਹੀ ਵਕੀਲ, ਕੁਬੇਰ ਅਰੋੜਾ ਵਕੀਲ, ਰਾਕੇਸ਼ ਕੁਮਾਰ, ਮੁੱਦਿਤ ਕੁਮਾਰ, ਅਮਨਦੀਪ ਸਿੰਘ ਵਕੀਲ, ਚੈਤੰਨਯ ਲਖਨਪਾਲ ਵਕੀਲ, ਦੀਪਕ ਬਹਿਲ, ਹਰਭਜਨ ਸਿੰਘ ਧਵਨ, ਹਰਪ੍ਰੀਤ ਕੌਰ ਧਵਨ, ਸਿਮਰਨਜੀਤ ਸਿੰਘ, ਬਾਬਾ ਸੁਖਜਿੰਦਰ ਸਿੰਘ, ਗੁਰਪ੍ਰੀਤ ਕੌਰ ਬੰਟੀ ਕੁਮਾਰ, ਰਾਜਬੀਰ ਸਿੰਘ, ਅਨਿਲ ਜੀਤ ਸਿੰਘ ਸੇਠੀ, ਸ਼ਿਵਮ ਸ਼ਰਮਾ, ਰਮਨ ਵੋਹਰਾ, ਤੇਜਿੰਦਰ ਸਿੰਘ ਵਕੀਲ, ਬੌਬੀ ਮਕਬੂਲ ਪੂਰਾ, ਸਰਵਣ ਸਿੰਘ ਆਦਿ ਹਾਜ਼ਰ ਸਨ।