ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ, ਭਾਈ ਪਿੰਦਰਪਾਲ ਸਿੰਘ ਜੀ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਥਾ ਦੀ ਸੰਪੂਰਨਤਾ ਹੋਈ। ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਈ ਪਿੰਦਰਪਾਲ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਗਤ ਨਾਲ ਬਾਣੀ-ਬਾਣੇ ਦੇ ਲੜ ਲੱਗਣ ਦੀ ਗੱਲ ਕੀਤੀ।
Publish Date: Mon, 09 Nov 2026 12:14 PM (IST)
Updated Date: Mon, 09 Nov 2026 12:23 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਤੋਂ ਲੈ ਕੇ ਬੰਦੀ ਛੋੜ ਦਿਵਸ ਤੱਕ ਸਿੱਖ ਕੌਮ ਦੇ ਉੱਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਵੱਲੋਂ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਏ ਮੁੱਖਵਾਕ ਦੀ ਕਥਾ ਵਿਚਾਰ ਲਗਾਤਾਰ ਕੀਤੀ ਗਈ।
ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਥਾ ਦੀ ਸੰਪੂਰਨਤਾ ਹੋਈ। ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਈ ਪਿੰਦਰਪਾਲ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਗਤ ਨਾਲ ਬਾਣੀ-ਬਾਣੇ ਦੇ ਲੜ ਲੱਗਣ ਦੀ ਗੱਲ ਕੀਤੀ।
ਗੁਰਬਾਣੀ ਨੂੰ ਸਮਝ ਕੇ ਜੀਵਨ ਵਿੱਚ ਧਾਰਨ ਕਰਨ ਅਤੇ ਇਤਿਹਾਸ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ, ਕੁਲਵੰਤ ਸਿੰਘ ਮੁੱਖ ਸਕੱਤਰ ਅਤੇ ਹੋਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਕੱਤਰ ਹਾਜ਼ਰ ਸਨ।