ਸੇਂਟ ਸੋਲਜਰ ਸਕੂਲ ਵਿਖੇ ਧਰਤੀ ਦੀ ਸੰਭਾਲ ਪ੍ਰਤੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਿਦਆਰਥੀਆਂ ਨੇ ਧਰਤੀ ਦੀ ਸੰਭਾਲ ਸਬੰਧੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਧਰਤੀ ਦਿਵਸ ਉਤਸਾਹ ਅਤੇ ਜਾਗਰੂਕਤਾ ਨਾਲ ਮਨਾਇਆ।
Publish Date: Thu, 23 Apr 2026 04:30 PM (IST)
Updated Date: Thu, 23 Apr 2026 04:34 PM (IST)

ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਿਦਆਰਥੀਆਂ ਨੇ ਧਰਤੀ ਦੀ ਸੰਭਾਲ ਸਬੰਧੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਧਰਤੀ ਦਿਵਸ ਉਤਸਾਹ ਅਤੇ ਜਾਗਰੂਕਤਾ ਨਾਲ ਮਨਾਇਆ। ਇਸ ਸਬੰਧ ਵਿਚ ਧਰਤੀ ਦਿਵਸ ਨੂੰ ਸਬੰਧਤ ਵਿਸ਼ੇਸ਼ ਅਸੈਂਬਲੀ ਦਾ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿਚ ਬੱਚਿਆਂ ਨੇ ਧਰਤੀ ਨੂੰ ਬਚਾਉਣ ਲਈ ਰੁੱਖ ਲਗਾਉਣ, ਰੀਸਾਈਕਲ ਕੀਤੀ ਕਲਾ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਦੀਆਂ ਗਤੀਵਿਧੀਆਂ ਦੇ ਸਲੋਗਨ ਤਿਆਰ ਕੀਤੇ ਅਤੇ ਆਪਣੇ ਭਾਸ਼ਣਾ ਰਾਹੀਂ ਧਰਤੀ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਉਪਰੰਤ ਸਕੂਲ ਦੇ ਕਿੰਡਰ ਗਾਰਟਨ ਸੈਕਸ਼ਨ ਦੇ ਛੋਟੇ-ਛੋਟੇ ਬੱਚਿਆਂ ਨੇ ਹਰੇ ਨੀਲੇ ਰੰਗ ਦੇ ਕੱਪੜੇ ਪਾ ਕੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਦਾ ਸੰਦੇਸ਼ ਲੈ ਕੇ ਵਿਸ਼ੇਸ਼ ਮਾਰਚ ਪਾਸ ਕੀਤਾ ਅਤੇ ਸਾਰੇ ਵਿਿਦਆਰਥੀਆਂ ਅਤੇ ਸਟਾਫ ਨੇ ਧਰਤੀ ਨੂੰ ਬਚਾਉਣ ਅਤੇ ਇੱਕ ਹਰੇ ਸਿਹਤਮੰਦ ਭਵਿੱਖ ਵੱਲ ਸਾਰਥਕ ਕਦਮ ਚੁੱਕਣ ਦਾ ਪ੍ਰਣ ਲਿਆ। ਉਪਰੰਤ ਸਕੂਲ ਦੇ ਆਡੋਟੋਰੀਅਮ ਵਿਚ ਸੱਤਵੀਂ ਕਲਾਸ ਦੇ ਬੱਚਿਆਂ ਦਾ ਵਾਤਾਵਰਨ ਸੰਭਾਲ ਪ੍ਰਤੀ ਇਕ ਪੀਪੀਟੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੇ ਵਾਤਾਵਰਨ ਵਿਿਸ਼ਆਂ ਤੇ ਆਪਣੀ ਪੇਸ਼ਕਾਰੀ ਦੇ ਕੇ ਆਪਣੀ ਰਚਨਾਤਮਕਤਾ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸੱਤਵੀਂ ਬੀ ਕਲਾਸ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਧਰਤੀ ਦਿਵਸ ਦੀ ਮਹੱਤਤਾ ਤੇ ਜ਼ੋਰ ਦਿੰਦੇ ਹੋਏ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਆਓ ਆਪਾਂ ਸਾਰੇ ਇਕੱਠੇ ਹੋ ਕੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ ਦੀ ਰੱਖਿਆ ਅਤੇ ਧਰਤੀ ਨੂੰ ਆਉਣ ਵਾਲੀਆਂ ਪੀੜੀਆਂ ਲਈ ਇਕ ਬਿਹਤਰ ਜਗ੍ਹਾ ਬਣਾਈਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜੀਵ ਸ਼ਰਮਾ, ਸ਼ਿਲਪਾ ਸ਼ਰਮਾ ਕੋਆਰਡੀਨੇਟਰ, ਨੀਲਾਕਸ਼ੀ ਗੁਪਤਾ ਕੁਆਡੀਨੇਟਰ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।