ਤੇਜ਼ ਰਫ਼ਤਾਰ ਕਾਰ ਨੇ ਟੈਕਸੀ ਚਾਲਕ ਨੂੰ ਮਾਰੀ ਟੱਕਰ, ਫਰਾਰ ਪੱਤਰ ਪ੍ਰੇਰਕ, ਪੰਜਾਬੀ ਅੰਮ੍ਰਿਤਸਰ : ਬੀਤੀ ਸ਼ਾਮ ਮਜੀਠਾ ਰੋਡ ਬਾਈਪਾਸ ਨਜ਼ਦੀਕ ਟੈਕਸੀ ਚਾਲਕ ਦੀ ਕਾਰ ਨੂੰ ਪਿੱਛੇ ਤੋਂ ਆ ਰਹੇ
Publish Date: Tue, 15 Sep 2026 04:12 PM (IST)
Updated Date: Tue, 15 Sep 2026 04:14 PM (IST)
ਟੈਕਸੀ ਚਾਲਕ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਪੱਤਰ ਪ੍ਰੇਰਕ, ਪੰਜਾਬੀ ਅੰਮ੍ਰਿਤਸਰ : ਬੀਤੀ ਸ਼ਾਮ ਮਜੀਠਾ ਰੋਡ ਬਾਈਪਾਸ ਨਜ਼ਦੀਕ ਟੈਕਸੀ ਚਾਲਕ ਦੀ ਕਾਰ ਨੂੰ ਪਿੱਛੇ ਤੋਂ ਆ ਰਹੇ ਕਾਰ ਵਾਰ ਵਿਅਕਤੀ ਨੇ ਤੇਜ਼ ਰਫਤਾਰ ਨਾਲ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣੋਂ ਤਾਂ ਬਚਾਅ ਹੀ ਰਿਹਾ ਹੈ, ਪਰ ਟੈਕਸੀ ਚਾਲਕ ਦੀ ਕਾਰ ਦਾ ਕਾਫੀ ਹੱਦ ਤੱਕ ਨੁਕਸਾਨ ਹੋਇਆ ਹੈ। ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਵਾਸੀ ਰਸੂਰਪੁਰ ਕਲਾਂ ਨੇ ਦੱਸਿਆ ਕਿ ਉਹ ਟੈਕਸੀ ਚਲਾ ਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਉਨ੍ਹਾਂ ਦੱਸਿਆ 14 ਸਤੰਬਰ ਦੀ ਸ਼ਾਮ ਤਕਰੀਬਨ 6 ਵਜੇ ਉਹ ਆਪਣੀ ਕਾਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਜ਼ਦੀਕ ਤੋਂ ਤਿੰਨ ਸਵਾਰੀਆਂ ਨੂੰ ਲੈ ਕੇ ਫੋਰਟਿਸ ਹਸਪਤਾਲ ਛੱਡਣ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਨੇ ਮਜੀਠਾ ਰੋਡ ਬਾਈਪਾਸ ਵਾਲਾ ਫਲਾਈਓਵਰ ਉਤਰ ਰਹੇ ਸਨ ਤਾਂ ਪਿੱਛੋਂ ਆ ਰਹੇ ਕਾਰ ਸਵਾਰ ਵਿਅਕਤੀ ਨੇ ਤੇਜ਼ ਰਫਤਾਰ ਨਾਲ ਟੱਕਰ ਮਾਰ ਦਿੱਤੀ। ਰਣਜੀਤ ਸਿੰਘ ਅਨੁਸਾਰ ਟੱਕਰ ਏਨੀ ਜਬਰਦਸਤ ਸੀ ਕਿ ਉਨ੍ਹਾਂ ਦੀ ਗੱਡੀ ਦਾ ਪਿੱਛਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਾਰ ਵਿਚ ਪਿੱਛੇ ਬੈਠੀਆਂ ਸਵਾਰੀਆਂ ਵੀ ਟੱਕਰ ਵੱਜਣ ਨਾਲ ਪੂਰੀ ਤਰ੍ਹਾਂ ਘਬਰਾ ਗਈਆਂ। ਉਨ੍ਹਾਂ ਕਿਹਾ ਰੱਬ ਦਾ ਸ਼ੁਕਰ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਉਨ੍ਹਾਂ ਦੀ ਗੱਡੀ ਦਾ ਮਾਲੀ ਨੁਕਸਾਨ ਬਹੁਤ ਹੋਇਆ ਹੈ। ਇਸ ਦੌਰਾਨ ਟੱਕਰ ਮਾਰਨ ਵਾਲਾ ਵਿਅਕਤੀ ਆਪਣੀ ਕਾਰ ਛੱਡ ਕੇ ਕਿਸੇ ਹੋਰ ਗੱਡੀ ਵਿਚ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਗਲੇ ਦਿਨ ਵੀ ਸ਼ਹਿਰ ਤੋਂ ਬਾਹਰ ਜਾਣ ਲਈ ਸਵਾਰੀ ਬੁੱਕ ਕੀਤੀ ਸੀ, ਇਸ ਨਾਲ ਵੀ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਰਣਜੀਤ ਸਿੰਘ ਅਨੁਸਾਰ ਹੁਣ ਉਨ੍ਹਾਂ ਦੀ ਗੱਡੀ ਸਦਰ ਥਾਣੇ ਲੱਗੀ ਹੋਣ ਕਰਕੇ ਉਨ੍ਹਾਂ ਦੇ ਕੰਮ ਦਾ ਨੁਕਸਾਨ ਵੀ ਹੋ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਇਸ ਹਾਦਸੇ ਦੇ ਲਈ ਜ਼ਿੰਮੇਵਾਰ ਉਕਤ ਵਿਅਕਤੀ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਇਸ ਸਬੰਧੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਦੂਜੀ ਧਿਰ ਨਾਲ ਸੰਪਰਕ ਕਰ ਰਹੇ ਹਨ। ਦੋਵਾਂ ਧਿਰਾਂ ਨੂੰ ਜਲਦੀ ਹੀ ਬੁਲਾ ਕੇ ਪੀੜਤ ਰਣਜੀਤ ਸਿੰਘ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ ਤੇ ਜੇਕਰ ਦੂਜੀ ਧਿਰ ਅਜਿਹਾ ਨਹੀਂ ਕਰਦੀ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।