- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਪਰਿੰਗ ਡੇਲ ਸੀਨੀਅਰ ਸਕੂਲ ਅਤੇ ਇੰਟੈਕ ਅੰਮ੍ਰਿਤਸਰ ਚੈਪਟਰ ਦੀ ਸਾਂਝੀ ਅਗਵਾਈ ਹੇਠ ਨੈਸ਼ਨਲ ਹੈਰੀਟੇਜ ਕੁਇਜ਼-2026 ਦਾ ਆਯੋਜਨ ਕੀਤਾ ਗਿਆ। ਮੁਕਾਬਲੇ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ

ਅਮਨਦੀਪ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸਪਰਿੰਗ ਡੇਲ ਸੀਨੀਅਰ ਸਕੂਲ ਅਤੇ ਇੰਟੈਕ ਅੰਮ੍ਰਿਤਸਰ ਚੈਪਟਰ ਦੀ ਸਾਂਝੀ ਅਗਵਾਈ ਹੇਠ ਨੈਸ਼ਨਲ ਹੈਰੀਟੇਜ ਕੁਇਜ਼-2026 ਦਾ ਆਯੋਜਨ ਕੀਤਾ ਗਿਆ। ਮੁਕਾਬਲੇ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੁਇਜ਼ ਵਿਚ ਲਿਖਤੀ ਪ੍ਰੀਖਿਆ ਰਾਹੀਂ ਚਾਰ ਸਰਵੋਤਮ ਟੀਮਾਂ ਦੀ ਚੋਣ ਕੀਤੀ ਗਈ, ਜਿਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਸਰਵੋਤਮ ਟੀਮ ਦੀ ਚੋਣ ਕੀਤੀ ਗਈ। ਇੰਟੈਕ ਅੰਮ੍ਰਿਤਸਰ ਚੈਪਟਰ ਦੇ ਕਨਵੀਨਰ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਇਹ ਕੁਇਜ਼ ਨੌਜਵਾਨਾਂ ਵਿਚ ਭਾਰਤੀ ਵਿਰਸੇ ਪ੍ਰਤੀ ਜਾਗਰੂਕਤਾ ਅਤੇ ਪਿਆਰ ਵਧਾਉਣ ਦੀ ਪਹਿਲਕਦਮੀ ਦਾ ਹਿੱਸਾ ਹੈ। ਜ਼ੁਬਾਨੀ ਪੜਾਅ ਵਿਚ ਪੰਜਾਬ ਅਤੇ ਅੰਮ੍ਰਿਤਸਰ ਦੇ ਭਾਰਤੀ ਵਿਰਸੇ, ਇਤਿਹਾਸ ਅਤੇ ਸੱਭਿਆਚਾਰ ਨਾਲ ਸਬੰਧਤ ਸਵਾਲ ਪੁੱਛੇ ਗਏ। ਨਤੀਜਿਆਂ ਵਿਚ ਸਪਰਿੰਗ ਡੇਲ ਸੀਨੀਅਰ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਕੁਆਲੀਫਾਈ ਕੀਤਾ, ਜਦਕਿ ਡੀਏਵੀ ਪਬਲਿਕ ਸਕੂਲ ਅੰਮ੍ਰਿਤਸਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਕਿਹਾ ਕਿ ਇੰਟੈਕ ਅਤੇ ਸਕੂਲ ਵਿਚਕਾਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝੇਦਾਰੀ ਦਾ ਉਦੇਸ਼ ਵਿਿਦਆਰਥੀਆਂ ਵਿੱਚ ਸੱਭਿਆਚਾਰਕ ਅਤੇ ਆਰਕੀਟੈਕਚਰਲ ਵਿਰਸੇ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਨੇ ‘ਪੁਨਰਜੋਤ’ ਵਰਗੇ ਮੰਚਾਂ ਰਾਹੀਂ ਅਣਵੰਡੇ ਪੰਜਾਬ ਦੀ ਲੁਪਤ ਹੋ ਰਹੀ ਕਲਾ ਅਤੇ ਸਾਂਝੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਦੇ ਯਤਨਾਂ ਬਾਰੇ ਵੀ ਚਾਨਣਾ ਪਾਇਆ।