ਸਪਰਿੰਗ ਡੇਲ ਵੱਲੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਸ ਸਾਲ ਸਪਰਿੰਗ ਡੇਲ ਸੀਨੀਅਰ ਸਕੂਲ ਆਪਣੀ 45ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਸਕੂਲ ਵੱਲੋਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਆਯੋਜਿਤ ਕੀਤੀ ਜਾ ਰਹੀ ਹੈ। ਇਸੇ ਕੜੀ
Publish Date: Fri, 11 Sep 2026 04:14 PM (IST)
Updated Date: Fri, 11 Sep 2026 04:16 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਸ ਸਾਲ ਸਪਰਿੰਗ ਡੇਲ ਸੀਨੀਅਰ ਸਕੂਲ ਆਪਣੀ 45ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਸਕੂਲ ਵੱਲੋਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਆਯੋਜਿਤ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸਕੂਲ ਪ੍ਰਬੰਧਨ ਨੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਵਾਤਾਵਰਨ ਸੰਭਾਲ ਮੁਹਿੰਮ ਦੇ ਸਮਰਥਨ ਵਿੱਚ ਸਕੂਲ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦਾ ਉਪਰਾਲਾ ਕੀਤਾ। ਆਪਣੇ ਸਵਰਗਵਾਸੀ ਮਾਤਾ-ਪਿਤਾ ਅਤੇ ਦਾਦਾ-ਦਾਦੀ ਦੇ ਉਸ ਸੁਪਨੇ ਨੂੰ ਸਜਾਕਾਰ ਕਰਦਿਆਂ, ਜਿਸ ਤਹਿਤ 45 ਸਾਲ ਪਹਿਲਾਂ ਬੀਜਿਆ ਗਿਆ ਇੱਕ ਨਿੱਕਾ ਜਿਹਾ ਬੀਜ ਅੱਜ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਰੂਪ ਵਿੱਚ ਇੱਕ ਵਿਸ਼ਾਲ ਅਤੇ ਛਾਂਦਾਰ ਰੁੱਖ ਬਣ ਚੁੱਕਾ ਹੈ। ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਉਪਰਾਲਾ ਸਕੂਲ ਦੀ 45ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਦਾ ਹੀ ਇੱਕ ਹਿੱਸਾ ਹੈ। ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਇਸ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਛਾਂਦਾਰ ਰੁੱਖ, ਫਲਦਾਰ ਰੁੱਖ ਅਤੇ ਔਸ਼ਧੀ ਬੂਟਿਆਂ ਆਦਿ ਦੀਆਂ ਸ਼੍ਰੇਣੀਆਂ ਵਿੱਚੋਂ ਆਪਣੀ ਪਸੰਦ ਦਾ ਪੌਧਾ ਚੁਣਨ ਦਾ ਮੌਕਾ ਦਿੱਤਾ ਗਿਆ। ਵਿਦਿਆਰਥੀਆਂ ਦੀ ਪਸੰਦ ਦੇ ਅਨੁਸਾਰ ਉਨ੍ਹਾਂ ਨੂੰ ਅੰਮ੍ਰਿਤਸਰ ਪ੍ਰਸ਼ਾਸਨ ਦੀ ਮਦਦ ਅਤੇ ਮਾਰਗਦਰਸ਼ਨ ਨਾਲ ਪ੍ਰਾਪਤ ਕੀਤੇ 4500 ਬੂਟੇੇ ਮੁਹੱਈਆ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਇਨ੍ਹਾਂ ਪੌਧਿਆਂ ਨੂੰ ਅਪਣਾਉਣ ਦਾ ਸੰਕਲਪ ਲਿਆ ਹੈ। ਉਹ ਆਪਣੇ ਅਪਣਾਏ ਪੌਧਿਆਂ ਦੇ ਵਿਕਾਸ ਦੇ ਵੱਖ-ਵੱਖ ਪੜਾਵਾਂ ਨੂੰ ਡਿਜੀਟਲ ਮਾਧਿਅਮ ਰਾਹੀਂ ਆਪਣੇ ਅਧਿਆਪਕਾਂ ਨਾਲ ਸਾਂਝਾ ਕਰਨਗੇ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਅਪਣਾਏ ਪੌਧਿਆਂ ਦੀ ਕਿੰਨੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਂਦੀ ਹੈ, ਇਸ ਦੇ ਆਧਾਰ ’ਤੇ ‘ਗ੍ਰੀਨ ਮਾਰਕਸ’ ਦੇ ਰੂਪ ਵਿੱਚ ਮੁੱਲ-ਅਧਾਰਿਤ ਅੰਕ ਪ੍ਰਦਾਨ ਕੀਤੇ ਜਾਣਗੇ। ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਇਸ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਕੂਲ ਦਾ ਇਹ ਉਪਰਾਲਾ ਵਾਤਾਵਰਣ ਸੰਭਾਲ ਦੇ ਯਤਨਾਂ ਵਿੱਚ ਇੱਕ ਅਰਥਪੂਰਨ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਪਰਿੰਗ ਡੇਲ ਮੈਨੇਜਮੈਂਟ ਨੇ ਸਕੂਲ ਦੀ 45ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਕਿਸੇ ਤਰ੍ਹਾਂ ਦੇ ਦਿਖਾਵੇਦਾਰ ਸਮਾਰੋਹ ਦੀ ਬਜਾਏ ਧਰਤੀ ਅਤੇ ਵਾਤਾਵਰਣ ਦੀ ਸੰਭਾਲ ਨਾਲ ਜੁੜੇ ਇਸ ਜ਼ਮੀਨੀ ਪੱਧਰ ਦੇ ਉਪਰਾਲੇ ਨੂੰ ਤਰਜੀਹ ਦਿੱਤੀ ਹੈ।