- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ ਪਰੰਤੂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਅਗਲੀ ਤਰੀਕ ਸਬੰਧਤ ਧਿਰਾਂ ਨੂੰ ਦੱਸੀ ਜਾਵੇਗੀ।

ਸਟਾਫ ਰਿਪੋਰਟਰ, ਅੰਮ੍ਰਿਤਸਰ : ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕਾਂ ਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ 'ਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਸਵੇਰੇ 11.00 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ 'ਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।