ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ।
Publish Date: Thu, 30 Apr 2026 02:13 PM (IST)
Updated Date: Thu, 30 Apr 2026 02:16 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ ਵਿਚ ਨਿਮਰਤਾ ਭਾਵ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ। ਉਨ੍ਹਾਂ ਕਿਹਾ ਕਿ ਤੀਸਰੇ ਪਾਤਸ਼ਾਹ ਵੱਲੋਂ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਦਿਆਂ ਪਹਿਲਾਂ ਪੰਗਤ ਫਿਰ ਸੰਗਤ ਦਾ ਉਪਦੇਸ਼ ਦੇ ਕੇ ਜਾਤ ਪਾਤ ਦੇ ਭੇਦਭਾਵ ਨੂੰ ਖ਼ਤਮ ਕੀਤਾ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ।