ਸ੍ਰੀ ਹੇਮਕੁੰਟ ਸਾਹਿਬ ਯਾਤਰਾ 2026: ਸ਼ਰਧਾਲੂਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 2026 ਲਈ ਸਰਕਾਰ ਵੱਲੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਯਾਤਰੀ ਆਪਣੀ ਯਾਤਰਾ ਦੇ ਸ਼ਡਿਊਲ ਅਨੁਸਾਰ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।
Publish Date: Sat, 02 May 2026 12:12 PM (IST)
Updated Date: Sat, 02 May 2026 12:16 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 2026 ਲਈ ਸਰਕਾਰ ਵੱਲੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਯਾਤਰੀ ਆਪਣੀ ਯਾਤਰਾ ਦੇ ਸ਼ਡਿਊਲ ਅਨੁਸਾਰ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ 20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਸਾਹਿਬ ਤੋਂ ਰਵਾਨਾ ਹੋਵੇਗਾ। 23 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹਣਗੇ। ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
ਕਿਰਪਾ ਕਰਕੇ ਸੰਗਤਾਂ ਆਪਣੇ ਸ਼ਡਿਊਲ ਅਨੁਸਾਰ ਰਜਿਸਟਰ ਕਰ ਲੈਣ। ਉਨ੍ਹਾਂ ਦੱਸਿਆ ਕਿ ਆਫਲਾਈਨ ਰਜਿਸਟ੍ਰੇਸ਼ਨ 18 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਵਿਖੇ ਸ਼ੁਰੂ ਕੀਤੀ ਜਾਵੇਗੀ।