ਐਥਲੈਟਿਕ ਚੈਂਪੀਅਨਸ਼ਿਪ ’ਚ ਸੇਂਟ ਪੀਟਰ ਸਕੂਲ ਅੱਵਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਨਰਾਇਣਗੜ੍ਹ ਦੇ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਵਜੋਂ ਜਾਰਜ ਪਾਲ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੇ ਇੰਟਰ ਸਕੂਲ ਐਥਲੈਟਿਕ ਚੈਂਪੀਅਨਸ਼ਿਪ 'ਚ ਮੱਲਾਂ ਮਾਰਦੇ
Publish Date: Thu, 08 Oct 2026 04:16 PM (IST)
Updated Date: Thu, 08 Oct 2026 04:17 PM (IST)
ਡਾਇਰੈਕਟਰ ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਹੋਇਆ ਜੇਤੂਆਂ ਦਾ ਨਿੱਘਾ ਸਵਾਗਤ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਨਰਾਇਣਗੜ੍ਹ ਦੇ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਵਜੋਂ ਜਾਰਜ ਪਾਲ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੇ ਇੰਟਰ ਸਕੂਲ ਐਥਲੈਟਿਕ ਚੈਂਪੀਅਨਸ਼ਿਪ ਚ ਮੱਲਾਂ ਮਾਰਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਨ੍ਹਾਂ ਬੱਚਿਆਂ ਨੇ ਚੈਂਪੀਅਨਸ਼ਿਪ ਵਿਚ ਅੱਵਲ ਰਹਿਣ ਦਾ ਮਾਣ ਹਾਸਲ ਕੀਤਾ ਹੈ। ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਜਾਰਜ ਪਾਲ ਨੇ ਇਨ੍ਹਾਂ ਜੇਤੂ ਬੱਚਿਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਇਸ ਜਿੱਤ ਦਾ ਜਸ਼ਨ ਮਨਾਇਆ। ਸੇਂਟ ਪੀਟਰ ਕਾਨਵੈਂਟ ਸਕੂਲ ਦੇ ਵਿਿਦਆਰਥੀਆਂ ਨੇ ਹਰਡਲ ਰੇਸ ਸਮੇਤ ਵੱਖ-ਵੱਖ ਦੌੜ ਮੁਕਾਬਲਿਆਂ ਚ ਹਿੱਸਾ ਲਿਆ ਅਤੇ ਖੇਡ ਭਾਵਨਾ ਦਾ ਸਬੂਤ ਦਿੰਦਿਆਂ ਅੱਵਲ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਪ੍ਰਬੰਧਕ ਕਲੱਬ ਵੱਲੋਂ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਰਣਜੀਤ ਕੌਰ ਸੰਧੂ ਨੇ ਵਿਿਦਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾਵਾਂ ਵੱਲੋਂ ਸਮੇਂ-ਸਮੇਂ ਤੇ ਇਸ ਤਰ੍ਹਾਂ ਦੀਆਂ ਖੇਡ ਗਤੀਵਿਧੀਆਂ ਬੱਚਿਆਂ ਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਤੰਦਰੁਸਤ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਲਈ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਾਨਸਿਕ ਸੰਤੁਲਨ ਬਣਿਆ ਰਹੇ ਅਤੇ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ। ਜਿਕਰਯੋਗ ਹੈ ਕਿ ਇਹ ਚੈਂਪੀਅਨਸ਼ਿਪ ਪੰਜਾਬ ਸਪੋਰਟਸ ਕਲੱਬ ਵੱਲੋਂ ਨਿੱਜੀ ਸਕੂਲ ਛੇਹਰਟਾ ਵਿਖੇ ਕਰਵਾਈ ਗਈ ਸੀ। ਪ੍ਰਿੰਸੀਪਲ ਜਾਰਜ ਪਾਲ ਨੇ ਕਿਹਾ ਕਿ ਬੱਚਿਆਂ ਦੀ ਇਹ ਜਿੱਤ ਸੇਂਟ ਪੀਟਰ ਕਾਨਵੈਂਟ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਬੱਚਿਆਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੰਦਨਾ, ਸਵੀਟੀ, ਸੁਨੀਤਾ ਸ਼ਰਮਾ, ਮਨਪ੍ਰੀਤ ਕੌਰ, ਬਲਜੀਤ ਕੌਰ, ਮੰਜੂ, ਰਵਿੰਦਰ ਕੌਰ ਆਦਿ ਹਾਜ਼ਰ ਸਨ।