ਸੇਂਟ ਸੋਲਜਰ ਇਲੀਟ ਸਕੂਲ ਨੇ ਭਗਤ ਸਿੰਘ ਨੂੰ ਕੀਤਾ ਯਾਦ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਦਾ
Publish Date: Mon, 28 Sep 2026 04:32 PM (IST)
Updated Date: Mon, 28 Sep 2026 04:33 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਦਾ ਆਯੋਜਨ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਸ਼ਹੀਦ ਭਗਤ ਸਿੰਘ ਦੇ ਸਾਹਸ, ਬਲੀਦਾਨ ਅਤੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਉਦੇਸ਼ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਸੇਂਟ ਸੋਲਜ਼ਰ ਆਫ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਰਪ੍ਰੀਤ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਅਤੇ ਪ੍ਰਿੰਸੀਪਲ ਸੁਹਾਸਿਨੀ ਗੁਲਾਟੀ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ। ਕੋਆਰਡੀਨੇਟਰ ਪ੍ਰਿਯੰਕਾ ਸ਼ਰਮਾ ਨੇ ਅਧਿਆਪਕਾਂ ਦੇ ਨਾਲ ਪ੍ਰੋਗਰਾਮ ਵਿਚ ਸਰਗਰਮ ਤੌਰ ’ਤੇ ਭਾਗ ਲਿਆ ਅਤੇ ਇਸ ਦੇ ਸੁਚਾਰੂ ਅਤੇ ਗਰਿਮਾਪੂਰਨ ਸੰਚਾਲਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਅਧਿਆਪਕਾਂ ਅਤੇ ਵਿਿਦਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਭਾਸ਼ਣਾਂ, ਨਾਅਰਿਆਂ ਅਤੇ ਪੇਸ਼ਕਾਰੀਆਂ ਰਾਹੀਂ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਪੇਸ਼ਕਾਰੀਆਂ ਵਿਚ ਸ਼ਹੀਦ ਭਗਤ ਸਿੰਘ ਦੇ ਸਾਹਸ, ਸਮਰਪਣ ਅਤੇ ਬਲਿਦਾਨ ਨੂੰ ਉਜਾਗਰ ਕੀਤਾ ਗਿਆ। ਵਿਿਦਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਾਨ ਆਜ਼ਾਦੀ ਸੰਗਰਾਮੀ ਪ੍ਰਤੀ ਆਪਣੀ ਡੂੰਘੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਪ੍ਰੋਗਰਾਮ ਵਿੱਚ ਅਧਿਆਪਕਾਂ ਅਤੇ ਵਿਿਦਆਰਥੀਆਂ ਦੀ ਸਰਗਰਮ ਭਾਗੀਦਾਰੀ ਰਹੀ। ਪ੍ਰੋਗਰਾਮ ਦਾ ਸਮਾਪਨ ਇੱਕ ਪ੍ਰੇਰਨਾਦਾਇਕ ਸੰਦੇਸ਼ ਨਾਲ ਹੋਇਆ, ਜਿਸ ਵਿੱਚ ਸਾਰਿਆਂ ਨੂੰ ਸਾਹਸ, ਦੇਸ਼ ਭਗਤੀ, ਸਮਰਪਣ ਅਤੇ ਰਾਸ਼ਟਰ ਪ੍ਰੇਮ ਦੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।