ਸੇਂਟ ਸੋਲਜਰ ਸਕੂਲ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲਾਂ
ਕੁਲਦੀਪ ਭੁੱਲਰ/ ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰੀਖਿਆਵਾਂ ’ਚ
Publish Date: Wed, 20 May 2026 04:30 PM (IST)
Updated Date: Wed, 20 May 2026 04:34 PM (IST)

ਕੁਲਦੀਪ ਭੁੱਲਰ/ ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰੀਖਿਆਵਾਂ ’ਚ ਲਗਪਗ 70 ਵਿਦਿਆਰਥੀਆਂ ਨੇ ਭਾਗ ਲਿਆ। ਇਹ ਪ੍ਰੀਖਿਆਵਾਂ ਸਾਡੇ ਸਿੱਖ ਗੁਰੂਆਂ ਦੇ ਇਤਿਹਾਸ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਿੱਖ ਧਰਮ ਨਾਲ ਸਬੰਧਿਤ ਰਹਿਤ ਮਰਿਆਦਾ ਤੇ ਗੁਰਬਾਣੀ ਦੇ ਅਧਾਰਤ ਸਨ। ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਭਾਗ ਲਿਆ। ਸਕੂਲ ਦੇ 16 ਵਿਦਿਆਰਥੀਆਂ ਨੇ ਏ ਗਰੇਡ ਹਾਸਲ ਕੀਤਾ ਅਤੇ 9 ਵਿਦਿਆਰਥੀਆਂ ਨੇ ਬੀ ਅਤੇ ਸੀ ਗ੍ਰੇਡ ਹਾਸਲ ਕੀਤਾ। 19 ਵਿਿਦਆਰਥੀਆਂ ਨੇ ਮੈਰਿਟ ਸਰਟੀਫਿਕੇਟ ਹਾਸਲ ਕੀਤੇ ਅਤੇ 44 ਵਿਦਿਆਰਥੀਆਂ ਨੇ ਵਿਸ਼ੇਸ਼ ਉਤਸ਼ਾਹੀ ਇਨਾਮ ਪ੍ਰਾਪਤ ਕੀਤੇ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਾਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਤੇ ਗੁਰਬਾਣੀ ਪ੍ਰਤੀ ਸਤਿਕਾਰ ਹੋਣਾ ਬੜਾ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਇਹ ਸਫਲਤਾਵਾਂ ਵਿਦਿਆਰਥੀਆਂ ਦੀ ਮਿਹਨਤ, ਸਕੂਲ ਦੇ ਅਧਿਆਪਕਾਂ ਦੀ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਸਕੂਲ ਵੱਲੋਂ ਅਜਿਹੀਆਂ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਲਈ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਤਾਂ ਕਿ ਬੱਚੇ ਆਪਣੇ ਵਿਰਸੇ ਨਾਲ ਅਤੇ ਗੁਰਬਾਣੀ ਨਾਲ ਜੁੜੇ ਰਹਿਣ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾ ਜਗਰੂਪ ਕੌਰ ਨੂੰ ਇਸ ਸਫਲਤਾ ਦੀ ਵਧਾਈ ਅਤੇ ਸ਼ਾਬਾਸ਼ੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ ਕੋਆਰਡੀਨੇਟਰ ਨੀਲਾਕਸ਼ੀ ਗੁਪਤਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।