ਸਟਾਲਵਰਟਸ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਮੈਡਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਟਾਲਵਰਟਸ ਵਰਲਡ ਸਕੂਲ ਦੇ ਵਿਿਦਆਰਥੀਆਂ ਨੇ ਅੰਮ੍ਰਿਤਸਰ ਡਿਸਟ੍ਰਿਕਟ ਸਕੂਲ ਗੇਮਜ਼ ਵਿਚ ਨੈੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ
Publish Date: Fri, 11 Sep 2026 05:01 PM (IST)
Updated Date: Fri, 11 Sep 2026 05:04 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਟਾਲਵਰਟਸ ਵਰਲਡ ਸਕੂਲ ਦੇ ਵਿਿਦਆਰਥੀਆਂ ਨੇ ਅੰਮ੍ਰਿਤਸਰ ਡਿਸਟ੍ਰਿਕਟ ਸਕੂਲ ਗੇਮਜ਼ ਵਿਚ ਨੈੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਿਦਆਰਥੀਆਂ ਦੀ ਇਸ ਪ੍ਰਾਪਤੀ ਨੇ ਸਕੂਲ ਪਰਿਵਾਰ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ। ਇਸ ਸ਼ਾਨਦਾਰ ਸਫਲਤਾ ਦੇ ਪਿੱਛੇ ਵਿਿਦਆਰਥੀਆਂ ਦੀ ਸਖਤ ਮਿਹਨਤ, ਸਮਰਪਣ, ਅਨੁਸ਼ਾਸਨ, ਟੀਮਵਰਕ ਅਤੇ ਉੱਤਮ ਖੇਡ ਭਾਵਨਾ ਦਾ ਅਹਿਮ ਯੋਗਦਾਨ ਰਿਹਾ। ਖਿਡਾਰੀਆਂ ਨੇ ਪੂਰੇ ਆਤਮਵਿਸ਼ਵਾਸ਼ ਅਤੇ ਜੋਸ਼ ਨਾਲ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਆਪਣੀ ਮਿਹਨਤ ਨਾਲ ਇਹ ਸਿੱਧ ਕਰ ਦਿੱਤਾ ਕਿ ਲਗਾਤਾਰ ਅਭਿਆਸ ਅਤੇ ਦ੍ਰਿੜ੍ਹ ਇਰਾਦੇ ਨਾਲ ਸਫਲਤਾ ਜ਼ਰੂਰ ਪ੍ਰਾਪਤ ਕੀਤੀ ਜਾ ਸਕਦੀ ਹੈ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਧਾਨੁਕਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਖੇਡਾਂ ਵਿਿਦਆਰਥੀਆਂ ਵਿਚ ਅਨੁਸ਼ਾਸਨ, ਅਗਵਾਈ, ਸਹਿਯੋਗ ਅਤੇ ਆਤਮਵਿਸ਼ਵਾਸ਼ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਇਸ ਮੌਕੇ ਮੈਨੇਜਰ ਵਿਕਾਸ ਬਾਂਸਲ, ਡਾਇਰੈਕਟਰ ਸੁਗੰਧਾ ਡੂਡੇਜਾ ਅਤੇ ਹੈੱਡਮਿਸਟ੍ਰੈਸ ਵਸੁੰਧਰਾ ਬਾਂਸਲ ਨੇ ਵੀ ਖਿਡਾਰੀਆਂ, ਮਾਪਿਆਂ ਅਤੇ ਕੋਚ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਿਦਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। ਸਕੂਲ ਪਰਿਵਾਰ ਨੇ ਆਪਣੇ ਨੌਜਵਾਨ ਨੈੱਟਬਾਲ ਚੈਂਪੀਅਨਜ਼ ਦੀ ਇਸ ਪ੍ਰਾਪਤੀ ਤੇ ਮਾਣ ਪ੍ਰਗਟ ਕਰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।