ਕਮਲ ਜੋਤੀ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਤੇ ਖਾਣ ਪੀਣ ਦਾ ਸਾਮਾਨ ਵੰਡਿਆ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪ੍ਰਿੰਸ) ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਫੈਡਰੇਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਦੀ
Publish Date: Thu, 12 Nov 2026 04:15 PM (IST)
Updated Date: Thu, 12 Nov 2026 04:18 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪ੍ਰਿੰਸ) ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਫੈਡਰੇਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਦੀ ਅਗਵਾਈ ਹੇਠ ਕਮਲ ਜੋਤੀ ਪਬਲਿਕ ਸਕੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਕੂਲੀ ਬੱਚਿਆਂ ਨੂੰ ਪੜ੍ਹਾਈ ਲਈ ਸਟੇਸ਼ਨਰੀ ਦਾ ਸਮਾਨ ਅਤੇ ਖਾਣ ਪੀਣ ਦੇ ਡੱਬੇ ਭੇਟ ਕੀਤੇ ਗਏ। ਇਸ ਮੌਕੇ ਬੱਚਿਆਂ ਦੇ ਉਤਸ਼ਾਹ ਨੂੰ ਵਧਾਉਣ ਲਈ ਬਾਬਾ ਦੀਪ ਸਿੰਘ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ-ਜਵਾਬ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਾਨੂੰ ਸੱਚ, ਧਰਮ ਅਤੇ ਕੌਮ ਲਈ ਆਪਣਾ ਸਰਵਸੁਆਵਰ ਨਿਛਾਵਰ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਵਿਿਦਆਰਥੀਆਂ ਨੂੰ ਆਪਣੇ ਮਹਾਨ ਵਿਰਸੇ, ਸੱਭਿਆਚਾਰ ਅਤੇ ਇਤਿਹਾਸ ਨਾਲ ਜੁੜੇ ਰਹਿਣਾ ਚਾਹੀਦਾ ਹੈ ਤਾਂ ਜੋ ਉਹ ਦੇਸ਼ ਅਤੇ ਸਮਾਜ ਦੇ ਸੱਚੇ ਨਾਗਰਿਕ ਬਣ ਸਕਣ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਫੈਡਰੇਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੁੰਬਰਬੀਰ ਸਿੰਘ ਸ਼ਰੀਫਪੁਰਾ, ਬਲਵਿੰਦਰ ਸਿੰਘ ਸੰਧੂ, ਜਸਪ੍ਰੀਤ ਸਿੰਘ ਜੱਸੀ, ਸੰਦੀਪ ਸਿੰਘ ਸੁਲਤਾਨਵਿੰਡ, ਜੈਦੀਪ ਸਿੰਘ, ਵਿੱਕੀ ਭੂਸ਼ਣਪੁਰਾ, ਰਾਜਪਾਲ ਸਿੰਘ ਸੁਲਤਾਨਵਿੰਡ, ਹੈਪੀ ਢਿੱਲੋਂ, ਰੋਬਿਨ ਢਿੱਲੋਂ, ਬਲਜੀਤ ਸਿੰਘ ਮੇਜਰ, ਹਰਪ੍ਰੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਵਿਟੂ, ਜਤਿੰਦਰ ਸਿੰਘ ਹਨੀ, ਅਮਰਜੀਤ ਸਿੰਘ ਮੋਨੂੰ, ਜਗਰੂਪ ਸਿੰਘ ਖਾਲਸਾ, ਗੁਰਿੰਦਰ ਪਾਲ ਦੀਪੂ, ਸਰਬਜੀਤ ਸਾਬੀ, ਸੁਖਵਿੰਦਰ ਵਿਸ਼ੂ, ਅਵਤਾਰ ਸਿੰਘ ਆਦਿ ਹਾਜ਼ਰ ਸਨ।