ਡੀਏਵੀ ਨੇਸ਼ਟਾ ਵਿਖੇ ਸਟੀਮ ਜਾਗਰੂਕਤਾ ਸੈਮੀਨਾਰ ਕਰਵਾਇਆ ਤਜਿੰਦਰ ਸਿੰਘ,ਪੰਜਾਬੀ ਜਾਗਰਣ ਅਟਾਰੀ : ਸਰਹੱਦੀ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਨੇਸ਼ਟਾ (ਅਟਾਰੀ) ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਤੇ ਆਧੁਨਿਕ ਤਕਨੀਕੀ ਸਿੱਖਿਆ
Publish Date: Sat, 21 Nov 2026 04:18 PM (IST)
Updated Date: Sat, 21 Nov 2026 04:19 PM (IST)
ਪੇਂਡੂ ਵਿਦਿਆਰਥੀਆਂ ’ਚ ਵਿਗਿਆਨਕ ਸੋਚ ਤੇ ਤਕਨੀਕੀ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਲਈ ਕੀਤਾ ਵਿਸ਼ੇਸ਼ ਉਪਰਾਲਾ ਤਜਿੰਦਰ ਸਿੰਘ,ਪੰਜਾਬੀ ਜਾਗਰਣ ਅਟਾਰੀ : ਸਰਹੱਦੀ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਨੇਸ਼ਟਾ (ਅਟਾਰੀ) ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਤੇ ਆਧੁਨਿਕ ਤਕਨੀਕੀ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਟੀਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਕੇਂਦਰ ਸਰਕਾਰ ਦੇ ਸਾਇੰਸ ਅਤੇ ਸੂਚਨਾ ਵਿਭਾਗ ਵੱਲੋਂ ਪੰਜਾਬ ਦੇ ਪੇਂਡੂ ਸਕੂਲੀ ਵਿਿਦਆਰਥੀਆਂ ਵਿੱਚ ਵਿਿਗਆਨਕ ਸੁਭਾਅ ਅਤੇ ਇਸ ਦੇ ਪ੍ਰਭਾਵਾਂ ਨੂੰ ਸਮਝਣ ਦੇ ਮਕਸਦ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਪੁਸ਼ਪਾਂਜਲੀ ਤ੍ਰਿਪਾਠੀ, ਡਾ. ਅਰਵਿੰਦ ਮੀਨਾ, ਡਾ. ਫਰਨ ਚੰਦ, ਡਾ. ਅਜੇ ਸ਼ਰਮਾ, ਡਾ. ਬਲਬੀਰ ਸਿੰਘ ਅਤੇ ਡਾ. ਵਿਵੇਕ ਦਾ ਸਕੂਲ ਪਹੁੰਚਣ ਤੇ ਪ੍ਰਿਸੀਪਲ ਡਾ. ਗੁਰਬਿੰਦਰ ਸਿੰਘ ਭੱਟੀ ਵਲੋਂ ਨਿੱਘਾ ਸਵਾਗਤ ਕਰਦਿਆ ਸਨਾਮਨਤ ਚਿੰਨ ਭੇਂਟ ਕੀਤਾ ਗਿਆ। ਇਸ ਮੌਕੇ ਵਿਿਦਆਰਥੀਆਂ ਨੂੰ ਸਟੀਮ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਟੀਮ ਦਾ ਅਰਥ ਸਾਇੰਸ (ਵਿਿਗਆਨ), ਟੈਕਨਾਲੋਜੀ (ਤਕਨਾਲੋਜੀ), ਇੰਜੀਨੀਅਰਿੰਗ ਅਤੇ ਮੈਥੇਮੈਟਿਕਸ (ਗਣਿਤ) ਹੈ। ਮਾਹਿਰਾਂ ਨੇ ਦੱਸਿਆ ਕਿ ਅਜੋਕੇ ਆਧੁਨਿਕ ਯੁੱਗ ਵਿੱਚ ਇਨ੍ਹਾਂ ਚਾਰਾਂ ਵਿਸ਼ਿਆਂ ਦੀ ਸਿੱਖਿਆ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਬੇਹੱਦ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਰੱਖਣ ਦੀ ਬਜਾਏ ਵਿਹਾਰਕ ਸਿੱਖਿਆ ਅਤੇ ਨਵੀਆਂ ਖੋਜਾਂ ਨਾਲ ਜੋੜਨ ਦਾ ਕੰਮ ਕਰਦੇ ਹਨ।ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਿਗਆਨਕ ਗਤੀਵਿਧੀਆਂ, ਪ੍ਰਯੋਗਾਂ, ਮਾਡਲ ਤਿਆਰ ਕਰਨ ਅਤੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਵਿਿਗਆਨਕ ਹੱਲ ਲੱਭਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਨਵੀਆਂ ਤਕਨੀਕਾਂ ਅਤੇ ਵਿਿਗਆਨਕ ਖੋਜਾਂ ਦੇ ਖੇਤਰ ਵਿੱਚ ਉਪਲਬਧ ਸੰਭਾਵਨਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਪਿੰ੍ਰਸੀਪਲ ਡਾ: ਗੁਰਬਿੰਦਰ ਸਿੰਘ ਭੱਟੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਿਦਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵਿਿਗਆਨਕ ਅਤੇ ਤਕਨੀਕੀ ਸਿੱਖਿਆ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਿਦਆਰਥੀਆਂ ਵਿੱਚ ਵੀ ਬੇਅੰਤ ਪ੍ਰਤਿਭਾ ਅਤੇ ਨਵੀਆਂ ਖੋਜਾਂ ਕਰਨ ਦੀ ਸਮਰੱਥਾ ਮੌਜੂਦ ਹੈ। ਲੋੜ ਸਿਰਫ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ, ਮੌਕੇ ਅਤੇ ਢੁੱਕਵਾਂ ਮੰਚ ਪ੍ਰਦਾਨ ਕਰਨ ਦੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਿਦਆਰਥੀਆਂ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਸਵਾਲ ਪੁੱਛਣ, ਨਵੀਆਂ ਚੀਜ਼ਾਂ ਸਿੱਖਣ ਅਤੇ ਸਮੱਸਿਆਵਾਂ ਦੇ ਹੱਲ ਖੋਜਣ ਦੀ ਪ੍ਰਵਿਰਤੀ ਵਿਕਸਿਤ ਕਰਦੇ ਹਨ। ਵਿਗਿਆਨਕ ਚੇਤਨਾ ਨਾਲ ਲੈਸ ਨੌਜਵਾਨ ਹੀ ਭਵਿੱਖ ਵਿੱਚ ਦੇਸ਼ ਦੀ ਤਰੱਕੀ ਅਤੇ ਤਕਨੀਕੀ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਪੇਂਡੂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਹੀ ਮੌਕੇ ਮਿਲਣ ਨਾਲ ਪੰਜਾਬ ਨੂੰ ਵਿਿਗਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਹੋਰ ਸਮਰੱਥ ਬਣਾਇਆ ਜਾ ਸਕਦਾ ਹੈ। ਇਸ ਮੌਕੇ ਡੀਏਵੀ ਸੰਸਥਾਵਾਂ ਦੇ ਡਾਇਰੈਕਟਰ ਡਾ: ਵੀ.ਕੇ. ਚੋਪੜਾ, ਚੇਅਰਮੈਨ ਸੁਦਰਸ਼ਨ ਕਪੂਰ, ਏਆਰਓ ਡਾ. ਅੰਜਨਾ ਗੁਪਤਾ ਅਤੇ ਸਕੂਲ ਪ੍ਰਬੰਧਕ ਡਾ. ਨੀਰਾ ਸ਼ਰਮਾ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਵਿਿਗਆਨਕ ਸੋਚ ਅਤੇ ਆਧੁਨਿਕ ਸਿੱਖਿਆ ਨਾਲ ਜੋੜਨ ਵਾਲੇ ਅਜਿਹੇ ਪ੍ਰੋਗਰਾਮ ਸਿੱਖਿਆ ਦੇ ਖੇਤਰ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਹਾਇਕ ਸਿੱਧ ਹੁੰਦੇ ਹਨ। ਸਮਾਗਮ ਦੌਰਾਨ ਲੈਕਚਰਾਰ ਗੌਤਮ ਬਜਾਜ, ਦਿਵਿਆ, ਬਿਕਰਮਜੀਤ, ਸ਼ਰੂਤੀ, ਸਾਨੀਆ, ਮੋਨਿਕਾ ਭੰਡਾਰੀ ਅਤੇ ਰਮਨ ਸ਼ਰਮਾ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।