- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੀ ਯਾਤਰਾ ਸੁਖਾਲੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖੀ ਭਾਵਨਾਵਾਂ ਨਾਲ ਜੁੜੀਆਂ ਹੁੰਦੀਆਂ ਹਨ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਧਾਰਮਿਕ ਯਾਤਰਾਵਾਂ ਪ੍ਰਤੀ ਸੁਹਿਰਦ ਪਹੁੰਚ ਅਪਣਾਉਣੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂ ਬਿਨਾਂ ਰੁਕਾਵਟ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ ਜਾਰੀ ਹੋਣ ਦੇ ਬਾਵਜੂਦ ਆਖ਼ਰੀ ਸਮੇਂ ਯਾਤਰਾ ਰੋਕਣਾ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।
ਧਾਮੀ ਨੇ ਕਿਹਾ ਕਿ ਜੇ ਹਵਾਈ ਰਸਤੇ ਆਉਣਾ ਸੰਭਵ ਨਹੀਂ ਤਾਂ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਜ਼ਮੀਨੀ ਰਸਤੇ ਰਾਹੀਂ ਭਾਰਤ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੀ ਯਾਤਰਾ ਸੁਖਾਲੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖੀ ਭਾਵਨਾਵਾਂ ਨਾਲ ਜੁੜੀਆਂ ਹੁੰਦੀਆਂ ਹਨ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਧਾਰਮਿਕ ਯਾਤਰਾਵਾਂ ਪ੍ਰਤੀ ਸੁਹਿਰਦ ਪਹੁੰਚ ਅਪਣਾਉਣੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂ ਬਿਨਾਂ ਰੁਕਾਵਟ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ।