- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਗਏ, ਉੱਥੇ ਸੰਗਤ ਕਾਇਮ ਹੋਈ। ਗੁਰੂ ਸਾਹਿਬ ਸਰੀਰ ਕਰਕੇ ਭਾਵੇਂ ਅੱਗੇ ਚਲੇ ਗਏ ਪਰ ਸਿੱਖਾਂ ਨੂੰ ਗੁਰਬਾਣੀ ਨਾਲ ਜੋੜ ਕੇ ਗਏ। ਅੱਜ ਵੀ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਦੁਆਰਾ ਸਾਹਿਬਾਨ ਰਾਹੀਂ ਗੁਰਬਾਣੀ ਨਾਲ ਜੁੜੇ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਗੁਰੂ ਨਾਨਕ ਗਰੀਬ ਨਿਵਾਜ ਹਯੇਜ਼ ਲੰਡਨ ਵਿਖੇ ਅਫਗਾਨਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 27ਵੇਂ ਬਾਲਾ ਪ੍ਰੀਤਮ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਹ ਸਮਾਗਮ ਅਫਗਾਨੀ ਅਤੇ ਯੂਕੇ ਦੀ ਸਿੱਖ ਸੰਗਤ ਨਿਹਕਾਮੀ ਸੇਵਾ ਟਰੱਸਟ ਯੂਕੇ, ਗੁਰੂ ਹਰਿਗੋਬਿੰਦ ਸਾਹਿਬ ਟਰੱਸਟ ਯੂਕੇ, ਗੁਰਦੁਆਰਾ ਗੁਰੂ ਨਾਨਕ ਗਰੀਬ ਨਿਵਾਜ ਵੱਲੋਂ ਸਾਂਝੇ ਤੌਰ ‘ਤੇ ਕਰਵਾਏ ਗਏ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਗਏ, ਉੱਥੇ ਸੰਗਤ ਕਾਇਮ ਹੋਈ। ਗੁਰੂ ਸਾਹਿਬ ਸਰੀਰ ਕਰਕੇ ਭਾਵੇਂ ਅੱਗੇ ਚਲੇ ਗਏ ਪਰ ਸਿੱਖਾਂ ਨੂੰ ਗੁਰਬਾਣੀ ਨਾਲ ਜੋੜ ਕੇ ਗਏ। ਅੱਜ ਵੀ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਦੁਆਰਾ ਸਾਹਿਬਾਨ ਰਾਹੀਂ ਗੁਰਬਾਣੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਵਿਦੇਸ਼ਾਂ ਦੀ ਧਰਤੀ ਉੱਤੇ ਸਿੱਖ ਗੁਰੂ ਘਰਾਂ ਅੰਦਰ ਹਫਤਾਵਾਰੀ ਸਮਾਗਮ, ਇਕੱਤਰਤਾ ਕਰਕੇ ਸੰਗਤ ਕਰਦੇ ਹਨ, ਇਹ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਜੋ ਸਾਡੀ ਨਵੀਂ ਪੀੜ੍ਹੀ ਸਿੱਖੀ ਨਾਲ ਜੁੜੀ ਰਹੀ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਦੇ ਨਾਲ ਜੋੜ ਕੇ ਰੱਖਣਾ ਬਹੁਤ ਜਰੂਰੀ ਹੈ। ਜਥੇਦਾਰ ਗੜਗੱਜ ਨੇ ਭਾਈ ਗਜਿੰਦਰ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ, ਜਿਸ ਅੱਗੇ ਕੋਈ ਵੀ ਹਾਕਮ ਨਹੀਂ ਅੜ ਸਕਦਾ। ਉਨ੍ਹਾਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹਿਣ ਦਾ ਵੀ ਸੰਦੇਸ਼ ਦਿੱਤਾ। ਇਸ ਮੌਕੇ ਗਿਆਨੀ ਮਲਕੀਤ ਸਿੰਘ, ਭਾਈ ਗੁਰਬਖਸ਼ ਸਿੰਘ ਗੁਲਸ਼ਨ, ਬਾਬਾ ਅਮਰ ਸਿੰਘ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਅਸ਼ਪਾਲ ਸਿੰਘ, ਹਰਿੰਦਰ ਸਿੰਘ, ਗੁਰਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।