ਡੀਸੀ ਵਲੋਂ ਸਖ਼ਤੀ: ਚਾਈਨਾ ਡੋਰ ਵੇਚਣ ਜਾਂ ਸਟੋਰ ਕਰਨ 'ਤੇ ਹੋ ਸਕਦੈ 15 ਲੱਖ ਦਾ ਜੁਰਮਾਨਾ, ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਦਰਜ ਹੋਣਗੇ ਪਰਚੇ
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੈ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ, ਜਿਲ੍ਹਾ ਸਿਿਖਆ ਅਧਿਕਾਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿਿਖਆ ਅਫਸਰ ਰਾਜੇਸ਼ ਖੰਨਾ, ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਇੰਜ; ਸੁਖਮਨੀ ਸਿੰਘ, ਐਸਡੀਓ ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜਰ ਸਨ।
Publish Date: Wed, 07 Jan 2026 11:04 AM (IST)
Updated Date: Wed, 07 Jan 2026 11:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਭੰਡਾਰ ਕਰਨ ਤੇ ਪਾਬੰਦੀ ਲਗਾਈ ਹੋਈ ਹੈ ਅਤੇ ਜੇਕਰ ਫਿਰ ਵੀ ਕੋਈ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ। ਇਸ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚਾਈਨਾ ਡੋਰ ਨਾਲ ਪਤੰਗ ਉਡਾਉਣ ਨਾਲ ਲੋਕਾਂ ਅਤੇ ਪੰਛੀਆਂ ਦੀ ਜਾਨ ਨੂੰ ਖਤਰਾ ਪੈਦਾ ਹੁੰਦਾ ਹੈ ਅਤੇ ਬਹੁਤ ਸਾਰੇ ਪੰਛੀ ਵੀ ਇਸ ਦੀ ਲਪੇਟ ਵਿਚ ਆ ਕੇ ਮਰ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖੁਦ ਜਮੀਨੀ ਪੱਧਰ ’ਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ’ਤੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਸਿੰਥੈਟਿਕ ਪਤੰਗ ਉਡਾਉਣ ਵਾਲਾ ਧਾਗਾ ਜੋ ਗੈਰ-ਬਾਇਓਡੀਗ੍ਰੇਡੇਬਲ ਹੋਵੇ ਜਾਂ ਸ਼ੀਸ਼ੇ, ਧਾਤ ਆਦਿ ਦੀ ਵਰਤੋਂ ਕਰਕੇ ਤਿੱਖਾ ਬਣਾਇਆ ਹੋਵੇ, ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਵਾਜਾਈ 'ਤੇ ਪੂਰਨ ਪਾਬੰਦੀ ਹੋਵੇਗੀ।
ਉਨ੍ਹਾਂ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਜਨਤਕ ਜਾਗਰੂਕਤਾ ਮੁਹਿੰਮ ਚਲਾਉਣ ਤਾਂ ਜੋ ਨਾਗਰਿਕਾਂ, ਖਾਸ ਤੌਰ ਤੇ ਬੱਚਿਆਂ ਨੂੰ ਪਲਾਸਟਿਕ, ਨਾਇਲਨ ਜਾਂ ਇਸ ਤਰ੍ਹਾਂ ਦੇ ਸੰਥੈਟਿਕ ਪਦਾਰਥਾਂ ਤੋਂ ਬਣੇ ਧਾਗੇ/ਮਾਂਜ਼ਾ ਜਾਂ ਜਿਸ ਵਿਚ ਚੀਨੀ ਧਾਗਾ ਜਾਂ ਪਤੰਗ ਉਡਾਉਣ ਲਈ, ਕਿਸੇ ਹੋਰ ਧਾਗੇ ਨਾਲ ਲੇਪ ਵਾਲੇ ਕੱਚ, ਧਾਤੂ ਦੇ ਹਿੱਸਿਆਂ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਐਕਸੀਅਨ ਪ੍ਰਦੂਸ਼ਣ ਵਿਭਾਗ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਿਗਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੌਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਿਕਰੀ ਜਾਂ ਸਟੋਰੇਜ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਇਕ ਲੱਖ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੈ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ, ਜਿਲ੍ਹਾ ਸਿਿਖਆ ਅਧਿਕਾਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿਿਖਆ ਅਫਸਰ ਰਾਜੇਸ਼ ਖੰਨਾ, ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਇੰਜ; ਸੁਖਮਨੀ ਸਿੰਘ, ਐਸਡੀਓ ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜਰ ਸਨ।