- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਵਿੱਚ ਅਮਰੀਕਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਅਤੇ ਉੱਥੋਂ ਦੇ ਗੁਰਦੁਆਰਿਆਂ ਨਾਲ ਸਬੰਧਤ ਕਈ ਮਹੱਤਵਪੂਰਨ ਮਾਮਲਿਆਂ 'ਤੇ ਚਰਚਾ ਕੀਤੀ ਗਈ। ਕੁਝ ਵਿਅਕਤੀਆਂ ਵੱਲੋਂ ਚੀਨ ਅਤੇ ਹੋਰ ਦੇਸ਼ਾਂ ਤੋਂ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਕਰ ਕੇ ਸੰਗਤ ਨੂੰ ਮੁਹੱਈਆ ਕਰਵਾਉਣ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ।

ਜਾਸ, ਅੰਮ੍ਰਿਤਸਰ : ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਅਤੇ ਪ੍ਰਕਾਸ਼ਨ ਕਰਨ ਵਾਲਿਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਆਰਡੀਨੇਟਰ ਅਤੇ ਮੈਂਬਰ ਸਵਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਕਹੀ।
ਮੀਟਿੰਗ ਵਿੱਚ ਅਮਰੀਕਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਅਤੇ ਉੱਥੋਂ ਦੇ ਗੁਰਦੁਆਰਿਆਂ ਨਾਲ ਸਬੰਧਤ ਕਈ ਮਹੱਤਵਪੂਰਨ ਮਾਮਲਿਆਂ 'ਤੇ ਚਰਚਾ ਕੀਤੀ ਗਈ। ਕੁਝ ਵਿਅਕਤੀਆਂ ਵੱਲੋਂ ਚੀਨ ਅਤੇ ਹੋਰ ਦੇਸ਼ਾਂ ਤੋਂ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਕਰ ਕੇ ਸੰਗਤ ਨੂੰ ਮੁਹੱਈਆ ਕਰਵਾਉਣ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ। ਜਥੇਦਾਰ ਨੇ ਕਿਹਾ ਕਿ ਵਿਦੇਸ਼ਾਂ ਤੋਂ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਦੇ ਪਹਿਲਾਂ ਵੀ ਮਾਮਲੇ ਸਾਹਮਣੇ ਆਏ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਹੁਣ ਅਮਰੀਕਾ ਅਤੇ ਬ੍ਰਿਟੇਨ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਅਤੇ ਗੁਮਰਾਹਕੁੰਨ ਜਾਣਕਾਰੀ ਭੇਜਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ, ਮੀਡੀਆ ਸਲਾਹਕਾਰ ਜਸਕਰਨ ਸਿੰਘ ਅਤੇ ਸਟਾਫ਼ ਮੈਂਬਰ ਹਰਜੋਧ ਸਿੰਘ ਵੀ ਮੌਜੂਦ ਸਨ।