ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਮਾਰੀਆਂ ਮੱਲਾਂ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
Publish Date: Thu, 30 Apr 2026 04:23 PM (IST)
Updated Date: Thu, 30 Apr 2026 04:26 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਸਕੂਲ ਵਿਖੇ ਧਰਤੀ ਬਚਾਓ ਵਿਸ਼ੇ ’ਤੇ ਕਰਵਾਏ ਗਏ ਉਕਤ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਆਪਣੀ ਰਚਨਾਤਮਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਉਕਤ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਧਰਤੀ ਬਚਾਓ ਵਿਸ਼ੇ ’ਤੇ ਅਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਦੌਰਾਨ 7ਵੀਂ ਜਮਾਤ ਦੀ ਪਰਮਜੀਤ ਕੌਰ ਨੇ ਪਹਿਲਾ, 12ਵੀਂ-ਬੀ ਦੀ ਮੰਨਤਪ੍ਰੀਤ ਕੌਰ ਨੇ ਦੂਜਾ ਅਤੇ 11ਵੀਂ ਦੀ ਨਵਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 11ਵੀਂ ਕਲਾਸ ਦੀ ਅਰਸ਼ ਹੰਸ ਨੂੰ ਹੌਂਸਲਾ ਅਫਜਾਈ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਉਕਤ ਸਮੂਹ ਇਨਾਮ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥਣਾਂ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ ਸੀ।