ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਦਿਅਕ ਸੈਸ਼ਨ 2026-27 ਦੌਰਾਨ ਵਿਿਦਆਰਥੀਆਂ ਵਿੱਚ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ, ਖੇਡ ਵਿਧੀ ਰਾਹੀਂ ਸਿੱਖਣ ਦੀ ਪ੍ਰਕਿਿਰਆ ਨੂੰ
Publish Date: Wed, 11 Nov 2026 04:22 PM (IST)
Updated Date: Wed, 11 Nov 2026 04:24 PM (IST)
ਵਿਦਿਆਰਥੀਆਂ ਨੇ ਫੇਅਰ ਤੇ ਸਾਇੰਸ ਪ੍ਰਦਰਸ਼ਨੀ ’ਚ ਜੇਤੂ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਕੀਤਾ ਰੌਸ਼ਨ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਦਿਅਕ ਸੈਸ਼ਨ 2026-27 ਦੌਰਾਨ ਵਿਿਦਆਰਥੀਆਂ ਵਿੱਚ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ, ਖੇਡ ਵਿਧੀ ਰਾਹੀਂ ਸਿੱਖਣ ਦੀ ਪ੍ਰਕਿਿਰਆ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਦੇ ਵਿਿਦਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਮਨਦੀਪ ਕੌਰ ਦੀ ਅਗਵਾਈ ਅਤੇ ਗਾਈਡ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਹੇਠ ਵਿਿਦਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਬਲਾਕ ਪੱਧਰੀ ਫੇਅਰ ਮੁਕਾਬਲਿਆਂ ਦੀ ਛੇਵੀਂ ਤੋਂ ਅੱਠਵੀਂ ਜਮਾਤ ਦੀ ਸਮਾਜਿਕ ਸਿੱਖਿਆ ਸ਼੍ਰੇਣੀ ਵਿੱਚ ਅਸ਼ਮੀਤ ਕੌਰ ਅਤੇ ਤਮੰਨਾ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਜਮਾਤ ਦੀ ਸਮਾਜਿਕ ਸਿੱਖਿਆ ਸ਼੍ਰੇਣੀ ਵਿਚ ਨਵਦੀਪ ਕੌਰ ਅਤੇ ਅਨਮੋਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਨੌਵੀਂ ਤੋਂ ਦਸਵੀਂ ਜਮਾਤ ਦੀ ਗਣਿਤ ਸ਼੍ਰੇਣੀ ਵਿਚ ਕਿਰਨਦੀਪ ਕੌਰ ਅਤੇ ਲਖਬੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਵੀ ਸਕੂਲ ਦੇ ਵਿਿਦਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਛੇਵੀਂ ਤੋਂ ਅੱਠਵੀਂ ਜਮਾਤ ਦੀ ਸ਼੍ਰੇਣੀ ਵਿੱਚ ਸ਼ੁਭਮਦੀਪ ਕੌਰ ਨੇ ਤੀਜਾ ਸਥਾਨ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੀ ਸ਼੍ਰੇਣੀ ਵਿੱਚ ਤਾਜਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਅਧਿਆਪਕਾ ਮਨਦੀਪ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਜੇਤੂ ਵਿਿਦਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਨਦੀਪ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਪਵਨਦੀਪ ਕੌਰ, ਕ੍ਰਿਸ਼ਨ ਕੁਮਾਰ, ਜਸਬੀਰ ਸਿੰਘ, ਦਲਜੀਤ ਸਿੰਘ, ਪ੍ਰਿਤਪਾਲ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।