ਗੁਰੂ ਅਮਰਦਾਸ ਪਬਲਿਕ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ
Publish Date: Wed, 29 Apr 2026 04:22 PM (IST)
Updated Date: Wed, 29 Apr 2026 04:25 PM (IST)

ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਰਣਜੀਤ ਸਿੰਘ ਬਾਸਰਕੇ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਕ੍ਰਮਵਾਰ ਸਹਿਜਪ੍ਰੀਤ ਕੌਰ, ਅਭੈਜੀਤ ਸਿੰਘ, ਅਵਨੂਰ ਕੌਰ ਤੇ ਰਵਿੰਕਲਪ੍ਰੀਤ ਕੌਰ ਨੇ ਮੈਰਿਟ ਹਾਸਲ ਕੀਤੀ। ਇਸੇ ਤਰ੍ਹਾਂ ਨਵਨੀਤ ਕੌਰ, ਸ਼ਗਨਪ੍ਰੀਤ ਕੌਰ, ਸਾਹਿਬਨੂਰ ਸਿੰਘ, ਜਸ਼ਨਪ੍ਰੀਤ ਸਿੰਘ, ਅਮਰਾਜ ਸਿੰਘ, ਨਕਸ਼ਦੀਪ ਸਿੰਘ, ਅਕਾਂਸ਼ਾ ਵਰਮਾ, ਹਰਜੋਤਜੀਤ ਸਿੰਘ ਨੇ ਕ੍ਰਮਵਾਰ ਏ ਗਰੇਡ ਤੇ ਬੀ ਗਰੇਡ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਪ੍ਰਿੰਸੀਪਲ ਰਣਜੀਤ ਸਿੰਘ ਬਾਸਰਕੇ ਨੇ ਕਿਹਾ ਕਿ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਹਰ ਸਾਲ ਦੀ ਤਰ੍ਹਾਂ ਇਹ ਪ੍ਰੀਖਿਆ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦੇ ਵਿਦਿਆਰਥੀਆਂ ਨੇ ਵੀ ਦਿੱਤੀ। ਪ੍ਰੀਖਿਆ ਵਿਚੋਂ ਅੱਵਲ ਰਹਿਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚੋਂ ਇਸ ਧਾਰਮਿਕ ਪ੍ਰੀਖਿਆ ਵਿਚ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਧਾਰਮਿਕ ਸਿੱਖਿਆ ਲੈ ਕੇ ਬੱਚੇ ਧਾਰਮਿਕ ਖੇਤਰ ਵਿਚ ਉਚ ਮੁਕਾਮ ’ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਡਾ. ਦਿਲਬਾਗ ਸਿੰਘ ਤੇ ਦਿਲਬਾਗ ਸਿੰਘ ਬਿਜਲੀ ਬੋਰਡ ਸਿੱਖ ਮਿਸ਼ਨਰੀ ਕਾਲਜ ਵਲੋਂ ਤੇ ਕਾਜਲ, ਰਮਨਦੀਪ ਕੌਰ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਰਣਜੀਤ ਸਿੰਘ ਬਾਸਰਕੇ ਨੇ ਸਮੂਹ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਵੀ ਸਖਤ ਮਿਹਨਤ ਤੇ ਜੀਵਨ ਵਿਚ ਸਫਲਤਾ ਦੇ ਮੁਕਾਮ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ। ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਬੰਧਕਾਂ ਵਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਪਿੰ੍ਰਸੀਪਲ ਰਣਜੀਤ ਸਿੰਘ ਬਾਸਰਕੇ ਨੂੰ ਵੀ ਸਨਮਾਨਿਤ ਕੀਤਾ ਗਿਆ।