ਵਿਦਿਆਰਥੀ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਸਮਝਣ : ਡਾ. ਅਮਨਦੀਪ ਕੌਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਦੇ ਹੈਰੀਟੇਜ ਕਲੱਬ ਵੱਲੋਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿਚ
Publish Date: Mon, 17 Aug 2026 04:12 PM (IST)
Updated Date: Mon, 17 Aug 2026 04:15 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਦੇ ਹੈਰੀਟੇਜ ਕਲੱਬ ਵੱਲੋਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੇਂਟ ਸੋਲਜ਼ਰ ਆਫ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਹਾਸਨੀ ਗੁਲਾਟੀ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗਤੀਵਿਧੀਆਂ ਨਾਲ ਹੋਈ। ਵਿਦਿਆਰਥੀਆਂ ਨੇ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾਵਾਂ ਵਿਚ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਅਤੇ ਭਾਸ਼ਣ ਪੇਸ਼ ਕੀਤੇ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਨਾਲ ਭਰਪੂਰ ਨਾਚਾਂ ਨੇ ਸਮਾਗਮ ਵਿੱਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਪੈਦਾ ਕਰ ਦਿੱਤਾ। ਸਮਾਰੋਹ ਦਾ ਵਿਸ਼ੇਸ਼ ਆਕਰਸ਼ਣ ਹੈਰੀਟੇਜ ਕਲੱਬ ਦੇ ਅਧੀਨ ਸਕੂਲ ਦੀਆਂ ਅਧਿਆਪਕਾਵਾਂ ਵੱਲੋਂ ਵੱਖ-ਵੱਖ ਰਾਜਾਂ ਦੀਆਂ ਰਵਾਇਤੀ ਪੁਸ਼ਾਕਾਂ ਵਿਚ ਕੀਤਾ ਗਿਆ ਪ੍ਰਸਤੁਤੀਕਰਨ ਰਿਹਾ। ਅਧਿਆਪਕਾਵਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ, ਪਹਿਰਾਵੇ ਅਤੇ ਵਿਿਭੰਨਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕਰਦਿਆਂ ‘ਅਨੇਕਤਾ ਵਿਚ ਏਕਤਾ’ ਦਾ ਸੰਦੇਸ਼ ਦਿੱਤਾ। ਇਸ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵੱਖ-ਵੱਖਤਾਵਾਂ ਦੇ ਬਾਵਜੂਦ ਇਕਜੁੱਟ ਰਹਿਣ ਦੀ ਪ੍ਰੇਰਣਾ ਮਿਲੀ। ਮੁੱਖ ਮਹਿਮਾਨਾਂ ਅਤੇ ਪ੍ਰਿੰਸੀਪਲ ਨੇ ਵਿਿਦਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੇਸ਼ ਪ੍ਰਤੀ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਇੱਕ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪੂਰਾ ਸਕੂਲ ਕੰਪਲੈਕਸ ਦੇਸ਼ ਭਗਤੀ, ਉਤਸ਼ਾਹ ਅਤੇ ਰਾਸ਼ਟਰੀ ਮਾਣ ਦੀ ਭਾਵਨਾ ਨਾਲ ਸਰਾਬੋਰ ਰਿਹਾ। ਸਮਾਰੋਹ ਦਾ ਸਮਾਪਨ ਰਾਸ਼ਟਰ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਨਾਲ ਹੋਇਆ। ਇਹ ਆਜ਼ਾਦੀ ਦਿਵਸ ਸਮਾਰੋਹ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ ਪ੍ਰੇਰਨਾਦਾਇਕ ਅਤੇ ਯਾਦਗਾਰ ਮੌਕਾ ਬਣ ਗਿਆ।