ਰਾਸ਼ਟਰੀ ਓਜ਼ੋਨ ਦਿਵਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਜਿੱਤੇ ਨਕਦ ਇਨਾਮ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਦੇ ਖੇਤਰ 'ਚ ਆਪਣੀ ਰਚਨਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਮ ਰੌਸ਼ਨ ਕੀਤਾ।
Publish Date: Sat, 03 Oct 2026 04:14 PM (IST)
Updated Date: Sat, 03 Oct 2026 04:16 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਦੇ ਖੇਤਰ ਚ ਆਪਣੀ ਰਚਨਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਓਜ਼ੋਨ ਦਿਵਸ ਪ੍ਰਤੀਯੋਗਤਾ ਚ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਕਦ ਇਨਾਮ ਪ੍ਰਾਪਤ ਕੀਤੇ। ਬਾਰ੍ਹਵੀਂ ਜਮਾਤ ਦੀ ਪ੍ਰਤਿਭਾਸ਼ਾਲੀ ਵਿਦਿਆਰਥਣ ਅਨੰਨਿਆ ਨੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਚ ਦੂਜਾ ਸਥਾਨ ਪ੍ਰਾਪਤ ਕਰਕੇ 7,000 ਰੁਪਏ ਦਾ ਨਕਦ ਇਨਾਮ ਆਪਣੇ ਨਾਮ ਕੀਤਾ। ਉਥੇ ਹੀ ਨੌਵੀਂ ਜਮਾਤ ਦੀ ਵਿਦਿਆਰਥਣ ਧਰੁਵਿਕਾ ਨੇ ਆਪਣੀ ਪ੍ਰਭਾਵਸ਼ਾਲੀ ਅਤੇ ਸਾਰਗਰਭਿਤ ਪ੍ਰਗਟਾਵੇ ਰਾਹੀਂ ਸਲੋਗਨ ਰਾਈਟਿੰਗ ਪ੍ਰਤੀਯੋਗਤਾ ਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 2,000 ਰੁਪਏ ਦਾ ਨਕਦ ਇਨਾਮ ਹਾਸਲ ਕੀਤਾ। ਦੋਵੇਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨੇ ਸਕੂਲ ਪਰਿਵਾਰ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਦੀ ਰਚਨਾਤਮਕਤਾ ਨੇ ਨਾ ਸਿਰਫ ਵਾਤਾਵਰਨ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ, ਸਗੋਂ ਓਜ਼ੋਨ ਪਰਤ ਦੀ ਸੁਰੱਖਿਆ ਅਤੇ ਧਰਤੀ ਦੇ ਸੁਰੱਖਿਅਤ ਭਵਿੱਖ ਪ੍ਰਤੀ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਨੂੰ ਵੀ ਉਜਾਗਰ ਕੀਤਾ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਧਾਨੁਕਾ ਨੇ ਦੋਵੇਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਤੇ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਸਮਾਜ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪਰਿਵਾਰ ਨੇ ਦੋਵੇਂ ਜੇਤੂਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।