ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ : ਬਰਾੜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ
Publish Date: Wed, 30 Sep 2026 04:12 PM (IST)
Updated Date: Wed, 30 Sep 2026 04:15 PM (IST)
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ 16 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਖਰੀਦ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਵੱਲੋਂ ਹੁਣ ਤੱਕ 16,227 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਖਰੀਦੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਦੀ ਸੰਭਾਲ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਵਿਿਗਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਸੀਆਰਐੱਮ ਮਸ਼ੀਨਾਂ ਦੀ ਖਰੀਦ ਲਈ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ, ਜਦਕਿ ਕਸਟਮ ਹਾਇਰਿੰਗ ਸੈਂਟਰਾਂ (ਸੀਐੱਚਸੀਜ਼), ਐਫਪੀਓਜ਼, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਅਤੇ ਕਿਸਾਨਾਂ ਦੇ ਸਹਿਯੋਗ ਸਦਕਾ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਦਰਜ ਕੀਤੇ ਗਏ ਸਨ, ਜੋ ਸਾਲ 2025 ਵਿੱਚ ਘਟ ਕੇ 5,114 ਰਹਿ ਗਏ। ਇਸ ਤਰ੍ਹਾਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 90 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਅਪਣਾਈ ਗਈ ਰਣਨੀਤੀ ਨੂੰ ਰਾਸ਼ਟਰੀ ਪੱਧਰ ’ਤੇ ਵੀ ਮਾਨਤਾ ਮਿਲੀ ਹੈ। ਪਨਸਪ ਦੇ ਚੇਅਰਮੈਨ ਬਰਾੜ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਵਿਿਗਆਨਕ ਢੰਗ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਵਿਿਗਆਨਕ ਪ੍ਰਬੰਧਨ ਕਰਨ ਨਾਲ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਵਿੱਚ ਯੋਗਦਾਨ ਪਵੇਗਾ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਕਾਇਮ ਰੱਖਣ ਅਤੇ ਖੇਤੀਬਾੜੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਅਤੇ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਸਰਕਾਰ ਦੇ ਯਤਨਾਂ ਵਿੱਚ ਸਰਗਰਮ ਸਹਿਯੋਗ ਦੇਣ।