
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੀ-ਡਵੀਜ਼ਨ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਗੁੱਜਰਪੁਰਾ ਇਲਾਕੇ ਵਿਚ ਤੇਜਿੰਦਰ ਸਿੰਘ (45) ਨੇ ਪਤਨੀ ਅਤੇ ਸਹੁਰਿਆਂ ਤੋਂ ਦੁਖੀ ਹੋ ਕੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਐਤਵਾਰ ਦੇਰ ਰਾਤ ਵਾਪਰੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੀ-ਡਵੀਜ਼ਨ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਗੁੱਜਰਪੁਰਾ ਇਲਾਕੇ ਵਿਚ ਤੇਜਿੰਦਰ ਸਿੰਘ (45) ਨੇ ਪਤਨੀ ਅਤੇ ਸਹੁਰਿਆਂ ਤੋਂ ਦੁਖੀ ਹੋ ਕੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਐਤਵਾਰ ਦੇਰ ਰਾਤ ਵਾਪਰੀ। ਪੁਲਿਸ ਮੌਕੇ 'ਤੇ ਪਹੁੰਚੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ। ਦੋਸ਼ ਹੈ ਕਿ ਸਿਮਰਨਜੀਤ ਕੌਰ ਆਪਣੇ ਵਿਆਹ ਤੋਂ ਬਾਅਦ ਹੀ ਤੇਜਿੰਦਰ ਸਿੰਘ ਨਾਲ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਵਿਵਾਦ ਕਰਦੀ ਰਹਿੰਦੀ ਸੀ। ਸੀ-ਡਵੀਜ਼ਨ ਪੁਲਿਸ ਥਾਣੇ ਦੀ ਪੁਲਿਸ ਨੇ ਸਿਮਰਨਜੀਤ ਕੌਰ ਅਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਰਾਜਵੰਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੇਰਕਾ ਨਿਵਾਸੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਤੇਜਿੰਦਰ ਸਿੰਘ ਨੇ ਪੰਦਰਾਂ ਸਾਲ ਪਹਿਲਾਂ ਗੁੱਜਰਪੁਰਾ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਕੁਝ ਦਿਨ ਬਾਅਦ ਸਿਮਰਨਜੀਤ ਕੌਰ ਆਪਣੇ ਪਤੀ ਤੇਜਿੰਦਰ ਸਿੰਘ ਨਾਲ ਆਪਣੇ ਮਾਪਿਆਂ ਦੇ ਘਰ ਦੇ ਨੇੜੇ ਇਕ ਖਾਲੀ ਘਰ ਵਿਚ ਰਹਿਣ ਲੱਗ ਪਈ। ਉਸ ਦਾ ਭਰਾ ਹੁਣ ਇਕ ਨਿੱਜੀ ਕਾਰ ਚਲਾ ਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ। ਪਰਿਵਾਰ ਵਿਚ ਉਸ ਦਾ ਪੁੱਤਰ (12) ਅਤੇ ਧੀ (15) ਵੀ ਉਸ ਦੀ ਪਤਨੀ ਨਾਲ ਰਹਿ ਰਹੇ ਸਨ। ਪਰਿਵਾਰ ਵਿਚ ਉਸ ਦੀ ਪਤਨੀ ਨਾਲ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜੇ ਹੁੰਦੇ ਰਹਿੰਦੇ ਸਨ। ਕਈ ਵਾਰ ਤੇਜਿੰਦਰ ਸਿੰਘ ਨੇ ਉਸ ਨੂੰ (ਕੁਲਵਿੰਦਰ ਸਿੰਘ) ਲੜਾਈਆਂ ਬਾਰੇ ਦੱਸਿਆ ਸੀ। ਪਰ ਸਿਮਰਨਜੀਤ ਕੌਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਸੀ। ਐਤਵਾਰ ਰਾਤ ਨੂੰ ਦੋਵਾਂ ਵਿਚਕਾਰ ਫਿਰ ਝਗੜਾ ਹੋ ਗਿਆ।
ਇਸ ਤੋਂ ਬਾਅਦ ਤੇਜਿੰਦਰ ਸਿੰਘ ਆਪਣੇ ਕਮਰੇ ਵਿਚ ਗਿਆ ਅਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਉਸ ਦੀ ਪਤਨੀ ਘਰੋਂ ਚਲੀ ਗਈ ਸੀ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਤੇਜਿੰਦਰ ਸਿੰਘ ਨੇ ਆਪਣੇ ਮੋਬਾਈਲ 'ਤੇ ਵੀਡੀਓ ਬਣਾਈ ਅਤੇ ਰਿਸ਼ਤੇਦਾਰਾਂ ਨੂੰ ਵੀ ਭੇਜ ਦਿੱਤੀ।