ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ
ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਰੱਖੜ ਪੁੰਨਿਆ ਦੇ ਮੇਲੇ ਦਰਮਿਆਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣ ਪਹੁੰਚੇ।
Publish Date: Fri, 28 Aug 2026 11:53 AM (IST)
Updated Date: Fri, 28 Aug 2026 11:56 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਰੱਖੜ ਪੁੰਨਿਆ ਦੇ ਮੇਲੇ ਦਰਮਿਆਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣ ਪਹੁੰਚੇ।
ਤਖਤ ਸ੍ਰੀ ਹਜੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹੋਏ ਬਚਾਅ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਜਿੱਥੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸਿਰੋਪਾਓ ਦਿੱਤਾ ਗਿਆ।