- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਦੌਰਾਨ ਮੈਂਬਰ ਉਮੀਦਵਾਰਾਂ ਦੀ ਚੋਣ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪਣਗੇ। ਪਾਰਟੀ ਵੱਲੋਂ ਨਾਵਾਂ ਦਾ ਐਲਾਨ 20 ਨਵੰਬਰ ਨੂੰ ਜਨਰਲ ਇਜਲਾਸ ਵਿੱਚ ਕੀਤਾ ਜਾਵੇਗਾ। ਹਾਲਾਂਕਿ, ਪ੍ਰਧਾਨ ਦੇ ਉਮੀਦਵਾਰ ਦਾ ਨਾਂ ਅੱਜ ਹੀ ਐਲਾਨੇ ਜਾਣ ਦੀ ਵੀ ਚਰਚਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ 20 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਵਿੱਚ ਅਹੁਦੇਦਾਰਾਂ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ 4 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਾਰਟੀ ਨਾਲ ਸਬੰਧਤ ਮੈਂਬਰਾਂ ਨਾਲ ਮੀਟਿੰਗ ਕਰਨਗੇ। ਇਸ ਵਿੱਚ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਉਮੀਦਵਾਰਾਂ ਬਾਰੇ ਵਿਚਾਰ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਮੈਂਬਰ ਉਮੀਦਵਾਰਾਂ ਦੀ ਚੋਣ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪਣਗੇ। ਪਾਰਟੀ ਵੱਲੋਂ ਨਾਵਾਂ ਦਾ ਐਲਾਨ 20 ਨਵੰਬਰ ਨੂੰ ਜਨਰਲ ਇਜਲਾਸ ਵਿੱਚ ਕੀਤਾ ਜਾਵੇਗਾ। ਹਾਲਾਂਕਿ, ਪ੍ਰਧਾਨ ਦੇ ਉਮੀਦਵਾਰ ਦਾ ਨਾਂ ਅੱਜ ਹੀ ਐਲਾਨੇ ਜਾਣ ਦੀ ਵੀ ਚਰਚਾ ਹੈ।
ਸ਼੍ਰੋਮਣੀ ਕਮੇਟੀ ਨੇ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਮੇਂ 138 ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚੋਣ ਤੋਂ ਦੂਰ ਰਹਿਣ ਦੇ ਐਲਾਨ ਕਾਰਨ ਮੁਕਾਬਲਾ ਇਕਤਰਫ਼ਾ ਰਹਿਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਸਾਰੇ ਅਹੁਦਿਆਂ ’ਤੇ ਚੁਣੇ ਜਾਣ ਦੀ ਉਮੀਦ ਹੈ। ਪੰਥਕ ਹਲਕਿਆਂ ਦੀਆਂ ਨਜ਼ਰਾਂ 2026-27 ਦੇ ਕਾਰਜਕਾਲ ਲਈ ਚੁਣੇ ਜਾਣ ਵਾਲੇ ਪ੍ਰਧਾਨ ਦੇ ਨਾਂ ’ਤੇ ਟਿਕੀਆਂ ਹੋਈਆਂ ਹਨ।