ਅੰਮ੍ਰਿਤਸਰ 'ਚ ਗਗਨ ਰੰਧਾਵਾ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ; ਮਾਨ ਸਰਕਾਰ ਦੀ 'ਧੱਕੇਸ਼ਾਹੀ' ਵਿਰੁੱਧ ਕੱਢੀ ਭੜਾਸ
ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ-ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮ੍ਰਿਤਕ ਅਧਿਕਾਰੀ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ।
Publish Date: Sat, 21 Mar 2026 04:54 PM (IST)
Updated Date: Sat, 21 Mar 2026 04:57 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ: ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ-ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮ੍ਰਿਤਕ ਅਧਿਕਾਰੀ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ।
ਇਨਸਾਫ਼ ਲਈ ਡਟਣ ਦਾ ਦਿੱਤਾ ਭਰੋਸਾ
ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇੱਕ ਹੋਣਹਾਰ ਅਤੇ ਇਮਾਨਦਾਰ ਅਫ਼ਸਰ ਨੂੰ ਸਿਆਸੀ ਦਬਾਅ ਹੇਠ ਖ਼ੁਦਕੁਸ਼ੀ ਲਈ ਮਜਬੂਰ ਕਰਨਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਦੇ ਮੰਤਰੀਆਂ ਦੀ ਧੱਕੇਸ਼ਾਹੀ ਕਾਰਨ ਅੱਜ ਪੰਜਾਬ ਦਾ ਪ੍ਰਸ਼ਾਸਨਿਕ ਢਾਂਚਾ ਖ਼ਤਰੇ ਵਿੱਚ ਹੈ। ਬਾਦਲ ਨੇ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਚੈਨ ਨਾਲ ਨਹੀਂ ਬੈਠੇਗਾ।
ਸਰਕਾਰ 'ਤੇ ਤਿੱਖੇ ਹਮਲੇ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੰਤਰੀ ਦਾ ਅਸਤੀਫ਼ਾ ਲੈਣਾ ਕਾਫ਼ੀ ਨਹੀਂ ਹੈ, ਸਗੋਂ ਜਿਨ੍ਹਾਂ ਲੋਕਾਂ ਨੇ ਅਫ਼ਸਰ ਨੂੰ ਮਾਨਸਿਕ ਤੌਰ 'ਤੇ ਤੰਗ-ਪ੍ਰੇਸ਼ਾਨ ਕੀਤਾ, ਉਨ੍ਹਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।