- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਬਾਦਲ ਨੇ ਪਾਰਟੀ ਨਾਲ ਸਬੰਧਤ ਕਰੀਬ 85 ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਕੀਤੀ। ਮੈਂਬਰਾਂ ਨੇ ਅਹੁਦੇਦਾਰਾਂ ਦੇ ਉਮੀਦਵਾਰ ਚੁਣਨ ਦਾ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤਾ। ਇਸ ਚੋਣ ਵਿੱਚ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਚੁਣੇ ਜਾਣਗੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਹੋਵੇਗਾ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੁਣੇ ਉਮੀਦਵਾਰਾਂ ਦੇ ਨਾਮ ਪੇਸ਼ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਬਾਦਲ ਨੇ ਪਾਰਟੀ ਨਾਲ ਸਬੰਧਤ ਕਰੀਬ 85 ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਕੀਤੀ। ਮੈਂਬਰਾਂ ਨੇ ਅਹੁਦੇਦਾਰਾਂ ਦੇ ਉਮੀਦਵਾਰ ਚੁਣਨ ਦਾ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤਾ। ਇਸ ਚੋਣ ਵਿੱਚ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਚੁਣੇ ਜਾਣਗੇ।
ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਪਾਰਟੀ ਛੇਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣਾਉਂਦੀ ਹੈ ਜਾਂ ਨਵੇਂ ਚਿਹਰੇ ਨੂੰ ਮੌਕਾ ਦਿੰਦੀ ਹੈ। ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਭੂਮਿਕਾ ’ਤੇ ਵੀ ਨਜ਼ਰ ਰਹੇਗੀ। ਉਹ ਪਹਿਲਾਂ ਵਿਰੋਧੀ ਧਿਰ ਨਾਲ ਮਿਲ ਕੇ ਧਾਮੀ ਖ਼ਿਲਾਫ਼ ਚੋਣ ਲੜ ਚੁੱਕੇ ਹਨ। 2025 ਵਿੱਚ ਧਾਮੀ ਨੇ 136 ਵਿੱਚੋਂ 117 ਵੋਟਾਂ ਲੈ ਕੇ ਲਗਾਤਾਰ ਪੰਜਵੀਂ ਵਾਰ ਪ੍ਰਧਾਨਗੀ ਹਾਸਲ ਕੀਤੀ ਸੀ।
ਇਕੱਤਰਤਾ ਦੌਰਾਨ ਬਾਦਲ ਨੂੰ ਐਡਵੋਕੇਟ ਧਾਮੀ ਅਤੇ ਹੋਰ ਆਗੂਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।
ਵੋਟ ਦੇ ਯੋਗ 138 ਮੈਂਬਰ
ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ 185 ਮੈਂਬਰ ਹਨ। ਇਨ੍ਹਾਂ ਵਿੱਚੋਂ 39 ਦਾ ਦੇਹਾਂਤ ਹੋ ਚੁੱਕਾ ਹੈ, ਪੰਜ ਅਸਤੀਫ਼ਾ ਦੇ ਚੁੱਕੇ ਹਨ ਅਤੇ ਤਿੰਨ ’ਤੇ ਪਾਬੰਦੀਆਂ ਹਨ। ਇਸ ਤਰ੍ਹਾਂ 138 ਮੈਂਬਰ ਵੋਟ ਪਾਉਣ ਦੇ ਯੋਗ ਹਨ। ਵਿਰੋਧੀ ਧਿਰ ਨੇ ਚੋਣ ਵਿੱਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਅੰਦਾਜ਼ਾ ਹੈ ਕਿ 115 ਤੋਂ 120 ਮੈਂਬਰ ਇਜਲਾਸ ਵਿੱਚ ਸ਼ਾਮਲ ਹੋਣਗੇ।