ਸਟਾਫ ਰਿਪੋਰਟਰ, ਤਰਨਤਾਰਨ : ਸਾਬਕਾ ਮੰਤਰੀ ਸੁਖਦੇਵ ਸਿੰਘ ਸ਼ਹਿਬਾਜ਼ਪੁਰੀ ਦਾ ਸ਼ਨਿਚਰਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ। ਵਰਨਣਯੋਗ ਹੈ ਕਿ ਸ਼ਹਿਬਾਜ਼ਪੁਰੀ ਕਾਂਗਰਸ ਦੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਵੀ ਰਹੇ ਸਨ। ਸੁਖਦੇਵ ਸਿੰਘ ਸ਼ਹਿਬਾਜ਼ਪੁਰੀ 1992 ਤੋਂ 1997 ਦਰਮਿਆਨ ਪੰਜਾਬ ਦੇ ਕੈਬਨਿਟ ਮੰਤਰੀ ਵੀ ਰਹੇ ਸਨ। ਉਨ੍ਹਾਂ ਦਾ ਸਸਕਾਰ 5 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੇ ਸ਼ਮਸ਼ਾਨਘਾਟ 'ਚ ਦੁਪਹਿਰ ਇਕ ਵਜੇ ਹੋਵੇਗਾ।

Posted By: Jagjit Singh