ਬਲਾਕ ਮਜੀਠਾ ਦੇ ਖੇਤੀਬਾੜੀ ਇਨਪੁਟਸ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਡਾ. ਅਮਰਜੀਤ ਸਿੰਘ ਦੋਸਾਂਝ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਡਾ. ਹਰਭਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਵੱਲੋਂ ਬਲਾਕ ਮਜੀਠਾ ਅਧੀਨ ਆਉਂਦੇ ਖੇਤੀਬਾੜੀ ਇਨਪੁਟਸ
Publish Date: Mon, 12 Oct 2026 06:27 PM (IST)
Updated Date: Mon, 12 Oct 2026 06:29 PM (IST)
ਖੇਤੀਬਾੜੀ ਡੀਲਰ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣ : ਡਾ. ਹਰਭਿੰਦਰ ਸਿੰਘ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਡਾ. ਅਮਰਜੀਤ ਸਿੰਘ ਦੋਸਾਂਝ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਡਾ. ਹਰਭਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਵੱਲੋਂ ਬਲਾਕ ਮਜੀਠਾ ਅਧੀਨ ਆਉਂਦੇ ਖੇਤੀਬਾੜੀ ਇਨਪੁਟਸ ਡੀਲਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਹਰਜਿੰਦਰ ਸਿੰਘ ਅਤੇ ਸਿਕੰਦਰ ਸਿੰਘ ਵੀ ਮੌਜੂਦ ਰਹੇ। ਚੈਕਿੰਗ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਇਸ ਦੌਰਾਨ ਡੀਲਰਾਂ ਦੇ ਲਾਇਸੈਂਸਾਂ, ਸਟਾਕ ਰਜਿਸਟਰਾਂ, ਖਰੀਦ-ਵਿਕਰੀ ਦੇ ਰਿਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਖਾਦਾਂ, ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਵੀ ਧਿਆਨ ਦਿਵਾਇਆ ਗਿਆ। ਖੇਤੀਬਾੜੀ ਵਿਭਾਗ ਵੱਲੋਂ ਡੀਲਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਵਿਭਾਗੀ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨ, ਕਿਸਾਨਾਂ ਨੂੰ ਖੇਤੀਬਾੜੀ ਸਮੱਗਰੀ ਦੀ ਖਰੀਦ ਸਮੇਂ ਪੱਕੇ ਬਿੱਲ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣ। ਡਾ. ਹਰਭਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੰਤਵ ਦੀ ਪੂਰਤੀ ਲਈ ਡੀਲਰਾਂ ਦੀ ਚੈਕਿੰਗ ਸਮੇਂ-ਸਮੇਂ ’ਤੇ ਕੀਤੀ ਜਾਂਦੀ ਰਹੇਗੀ, ਤਾਂ ਜੋ ਖੇਤੀਬਾੜੀ ਸਮੱਗਰੀ ਦੀ ਗੁਣਵੱਤਾ ਅਤੇ ਵਿਕਰੀ ਵਿਚ ਪਾਰਦਰਸ਼ਤਾ ਬਣਾਈ ਰੱਖੀ ਜਾ ਸਕੇ। ਉਨ੍ਹਾਂ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਕਿਸਾਨਾਂ ਨੂੰ ਸਹੀ ਜਾਣਕਾਰੀ ਤੇ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣ ਵਿੱਚ ਆਪਣਾ ਸਹਿਯੋਗ ਦੇਣ।