- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਪਹਿਲਾਂ ਸ਼ੁਕਰਾਨੇ ਦੀ ਅਰਦਾਸ ਗਿਆਨੀ ਸੂਰਤਾ ਸਿੰਘ ਵੱਲੋਂ ਕੀਤੀ ਗਈ। ਉਪਰੰਤ ਸੰਧੂ ਨੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਨਾ ਕੇਵਲ ਗੁਰਦੁਆਰਾ ਸੁਧਾਰ ਲਹਿਰ ਸਗੋਂ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ ਅਤੇ ਉਨ੍ਹਾਂ ਦੇ ਪਿਤਾ ਉੱਘੇ ਸਿੱਖਿਆ ਸ਼ਾਸਤਰੀ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਨੂੰ ਵੀ ਗੁਰੂ ਘਰ ਤੋਂ ਹੀ ਮਾਣ-ਸਨਮਾਨ ਮਿਲਿਆ ਸੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਦਿੱਲੀ ਦੇ ਉਪ ਰਾਜਪਾਲ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਟਾਹਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕੀਤਾ। ਜਿੱਥੇ ਟਾਹਲਾ ਸਾਹਿਬ ਦੇ ਮੁੱਖੀ ਬਾਬਾ ਦਰਸ਼ਨ ਸਿੰਘ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ੁਕਰਾਨੇ ਦੀ ਅਰਦਾਸ ਗਿਆਨੀ ਸੂਰਤਾ ਸਿੰਘ ਵੱਲੋਂ ਕੀਤੀ ਗਈ। ਉਪਰੰਤ ਸੰਧੂ ਨੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਨਾ ਕੇਵਲ ਗੁਰਦੁਆਰਾ ਸੁਧਾਰ ਲਹਿਰ ਸਗੋਂ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ ਅਤੇ ਉਨ੍ਹਾਂ ਦੇ ਪਿਤਾ ਉੱਘੇ ਸਿੱਖਿਆ ਸ਼ਾਸਤਰੀ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਨੂੰ ਵੀ ਗੁਰੂ ਘਰ ਤੋਂ ਹੀ ਮਾਣ-ਸਨਮਾਨ ਮਿਲਿਆ ਸੀ।
ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਰਸਤੇ ਵਿਚ ਭਾਵੇਂ ਅਨੇਕਾਂ ਚੁਣੌਤੀਆਂ ਹਨ, ਪਰ ਗੁਰੂ ਘਰ ਦੀ ਕਿਰਪਾ ਨਾਲ ਮਿਲੇ ਮਾਣ-ਸਨਮਾਨ ਨੂੰ ਨਿਮਰਤਾ ਨਾਲ ਸਵੀਕਾਰ ਕਰਦਿਆ ਹਰ ਚੁਣੌਤੀ ਨੂੰ ਸੇਵਾ ਅਤੇ ਇਮਾਨਦਾਰੀ ਨਾਲ ਸਰ ਕਰਨ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਕਿਹਾ ‘ਮੇਰੇ ਸਿਰ ’ਤੇ ਦਸਤਾਰ ਸਿਰਫ ਮੇਰੀ ਪਛਾਣ ਨਹੀਂ, ਸਿੱਖ ਕੌਮ ਦੀ ਸ਼ਾਨ ਹੈ। ਇਸ ਦੀ ਇੱਜ਼ਤ, ਸ਼ਾਨ ਤੇ ਮਾਣ ਨੂੰ ਹੋਰ ਉੱਚਾ ਕਰਨ ਲਈ ਮੈਂ ਹਮੇਸ਼ਾ ਅਣਥੱਕ ਕੋਸ਼ਿਸ਼ ਕਰਦਾ ਰਹਾਂਗਾ।
ਇਸ ਮੌਕੇ ਪੰਜਾਬ ਭਾਜਪਾ ਦੇ ਸੈਕਟਰੀ ਸੂਰਜ ਭਾਰਦਵਾਜ, ਪਰਮਜੀਤ ਸਿੰਘ ਪੰਮੀ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਵੀਰਪਾਲ ਸਿੰਘ ਰੰਧਾਵਾ, ਗੁਰਕੀਰਤ ਸਿੰਘ, ਮਨਿੰਦਰਜੀਤ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਤੇੜਾ, ਕਸ਼ਮੀਰ ਸਿੰਘ ਪ੍ਰਧਾਨ, ਮੈਨੇਜਰ ਰਣਦੀਪ ਸਿੰਘ, ਬਲਜੀਤ ਸਿੰਘ ਬਿੱਲਾ, ਦਿਲਬਾਗ ਸਿੰਘ ਸਾਈ, ਗੁਰਸੇਵਕ ਸਿੰਘ ਟਾਹਲਾ ਸਾਹਿਬ, ਗੁਰਸਾਹਿਬ ਸਿੰਘ ਟਾਹਲਾ ਸਾਹਿਬ, ਪਲਵਿੰਦਰ ਸਿੰਘ ਭੋਲਾ ਸੰਧੂ, ਬਲਜੀਤ ਸਿੰਘ ਰਾਜੂ, ਜਸਵਿੰਦਰ ਸਿੰਘ, ਗੁਰਮੀਤ ਸਿੰਘ ਸੁਲਤਾਨਵਿੰਡ ਆਦਿ ਮੌਜੂਦ ਸਨ।