ਪ੍ਰਤਾਪ ਸਿੰਘ, ਤਰਨਤਾਰਨ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਦੀ ਨੀਤੀ ਤਹਿਤ ਤਰਨਤਾਰਨ ਜ਼ਿਲ੍ਹੇ 'ਚੋਂ ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਫ਼ਾਰਗ ਕਰ ਕੇ ਅਗਲੇ ਸਕੂਲਾਂ 'ਚ ਭੇਜਿਆ ਨਹੀਂ ਜਾ ਰਿਹਾ। ਜਿਸ ਕਰ ਕੇ ਬਦਲੀ ਹੋਏ ਅਧਿਆਪਕ ਪਰੇਸ਼ਾਨ ਦਿਖਾਈ ਦੇ ਰਹੇ ਹਨ। ਜਿਸ ਤਹਿਤ ਰੋਸ 'ਚ ਆਏ ਅਧਿਆਪਕਾਂ ਵੱਲੋਂ ਸਿੱਖਿਆ ਅਫ਼ਸਰ ਤਰਨਤਾਰਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ।

ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਨੇ ਕਿਹਾ ਕਿ ਕਈ ਅਧਿਆਪਕ ਦੂਰ ਤੋਂ ਆ ਕੇ ਕਈ ਸਾਲਾਂ ਤੋਂ ਸੇਵਾ ਕਰ ਰਹੇ ਹਨ। ਜਿੰਨ੍ਹਾਂ ਨੂੰ ਤੁਰੰਤ ਫ਼ਾਰਗ ਕਰਨਾ ਬਣਦਾ ਹੈ ਤਾਂ ਜੋ ਉਹ ਆਪਣੇ ਘਰਾਂ ਨੇੜੇ ਪਹੁੰਚ ਕੇ ਪਰਿਵਾਰਾਂ ਦੀ ਸਾਰ ਲੈ ਸਕਣ।

ਇਸ ਮੌਕੇ ਯੂਨੀਅਨ ਆਗੂਆਂ ਨੇ ਡੀਈਓ ਸੈਕੰਡਰੀ ਅਤੇ ਡੀਈਓ ਐਲੀਮੈਂਟਰੀ ਨੂੰ ਮੰਗ ਪੱਤਰ ਵੀ ਦਿੱਤਾ। ਜਿਨ੍ਹਾਂ ਨੇ ਧਰਨਾਕਾਰੀ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤਕ ਪਹੁੰਚਾਇਆ ਜਾਵੇਗਾ। ਇਸ ਮੌਕੇ ਅਧਿਆਪਕ ਆਗੂ ਬਲਕਾਰ ਵਲਟੋਹਾ, ਅੰਮਿ੍ਤਪਾਲ ਬਾਕੀਪੁਰ, ਅਮਨਦੀਪ ਸਿੰਘ, ਗੁਰਲਭਦੀਪ ਸਿੰਘ, ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।