- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ

ਪੁਰਾਣੀ ਪੈਨਸ਼ਨ ਬਹਾਲੀ ਸਮੇਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦਾ ਐਲਾਨ
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ
ਜੰਡਿਆਲਾ ਗੁਰੂ : ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ 21 ਤੇ 22 ਅਕਤੂਬਰ ਨੂੰ ਦਿੱਤੇ ਮਹਾਂਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਭਰ ਦੇ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਵਿਚ ਐਲੀਮੈਂਟਰੀ ਅਧਿਆਪਕ ਵੀ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ।
ਇਸ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦਾ ਢੁੱਕਵਾਂ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਅਤੇ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਸੰਘਰਸ਼ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਆਗੂਆਂ ਨੇ ਦੱਸਿਆ ਕਿ 21 ਤੇ 22 ਅਕਤੂਬਰ ਨੂੰ ਪੰਜਾਬ ਮਹਾਂਬੰਦ ਦੇ ਸੱਦੇ ਤਹਿਤ ਸੂਬੇ ਦੇ ਵੱਖ-ਵੱਖ ਜ਼ਿਿਲ੍ਹਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਵੱਲੋਂ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਉਨ੍ਹਾਂ ਨਾਲ ਬੇਇਨਸਾਫ਼ੀ ਹੈ, ਜਿਸ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ (ਡੀਏ) ਦੇ 18 ਫ਼ੀਸਦੀ ਬਕਾਏ ਜਾਰੀ ਕੀਤੇ ਜਾਣ ਅਤੇ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਕੱਟੇ ਗਏ ਪੇਂਡੂ ਭੱਤੇ ਅਤੇ ਸਰਹੱਦੀ ਖੇਤਰਾਂ ਨਾਲ ਸਬੰਧਤ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ ਅਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਏਸੀਪੀ ਸਕੀਮ ਲਾਗੂ ਕੀਤੀ ਜਾਵੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੈਸ਼ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਾਕੀ ਰਹਿੰਦੀਆਂ ਵਿੱਤੀ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ, ਦਲਜੀਤ ਸਿੰਘ ਲਹੌਰੀਆ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾ, ਅੰਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜ਼ਿਲਕਾ, ਮਨੋਜ ਘਈ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ ਸਮੇਤ ਹੋਰ ਆਗੂ ਹਾਜ਼ਰ ਸਨ।