ਅਧਿਆਪਕ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੁੰਦੇ : ਹਰਬਿੰਦ ਸਿੰਘ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਦੇਸ਼ ਭਰ ’ਚ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਅਧਿਆਪਕ
Publish Date: Wed, 02 Sep 2026 04:05 PM (IST)
Updated Date: Wed, 02 Sep 2026 04:07 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਦੇਸ਼ ਭਰ ’ਚ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਅਧਿਆਪਕ ਦਿਵਸ ਮੌਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ’ਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਕੇਵਲ ਅਧਿਆਪਕ ਹੀ ਇਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਇਹ ਪ੍ਰਗਟਾਵਾ ਰਣਜੀਤ ਐਵੀਨਿਊ ਦੇ ਏ ਬਲਾਕ ਸਥਿਤ ਇਯੂਰੋ-ਕਿਡਸ ਪ੍ਰੀ-ਸਕੂਲ ਦੇ ਡਾਇਰੈਕਟਰ ਇੰਜ. ਹਰਬਿੰਦ ਸਿੰਘ ਅਤੇ ਪ੍ਰਿੰਸੀਪਲ ਕੀਰਤੀ ਮਾਟਾ ਨੇ ਅਧਿਆਪਕ ਦਿਵਸ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ। ਉਹ ਬਹੁਤ ਹੋਣਹਾਰ ਵਿਦਿਆਰਥੀ ਸਨ। ਉਨ੍ਹਾਂ ਉੱਚ ਪੱਧਰੀ ਸਿੱਖਿਆ ਹਾਸਲ ਕੀਤੀ। ਉਨ੍ਹਾਂ ਮੈਸੂਰ, ਕੋਲਕਾਤਾ, ਆਕਸਫੋਰਡ ਅਤੇ ਬਾਅਦ ਵਿਚ ਸ਼ਿਕਾਗੋ ਵਿੱਚ ਵੀ ਸਿੱਖਿਆ ਮਾਹਰ ਦੇ ਤੌਰ ਤੇ ਗਏ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਨੂੰ ਬ੍ਰਿਿਟਸ਼ ਸਰਕਾਰ ਨੇ ‘ਸਰ’ ਦੀ ਉਪਾਧੀ ਨਾਲ ਸਨਮਾਨਤ ਕੀਤਾ। 1954 ਵਿਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ। 1962 ਵਿਚ ਭਾਰਤ ਸਰਕਾਰ ਨੇ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਉੱਤੇ ਮਨਾਉਣ ਦਾ ਐਲਾਨ ਕਰ ਦਿੱਤਾ। ਅਧਿਆਪਕ ਵਿਿਦਆਰਥੀਆਂ ਲਈ ਮਜਬੂਤ ਬੁਨਿਆਦ ਅਤੇ ਮਾਰਗਸਰਸ਼ਕ ਬਣਦੇ ਹਨ। ਉਹ ਉਨ੍ਹਾਂ ਵਿਚ ਕਦਰਾਂ-ਕੀਮਤਾਂ ਦਾ ਪ੍ਰਵਾਹ ਕਰਦੇ ਹਨ ਅਤੇ ਉਨ੍ਹਾਂ ਨੂੰ ਸਿੱਖਿਆ ਲਈ ਤਿਆਰ ਕਰਕੇ ਸਮਾਜ ਵਿਚ ਆਪਣਾ ਹਿੱਸਾ ਪਾਉਂਦੇ ਹਨ। ਵਿਿਦਆਰਥੀ ਉੱਪਰ ਅਧਿਆਪਕ ਦੁਆਰਾ ਦਿੱਤੇ ਜਾਂਦੇ ਪਿਆਰ ਅਤੇ ਉਸ ਦੀ ਨਿਸ਼ਠਾ ਤੇ ਕਾਬਲੀਅਤ ਦਾ ਅਸਰ ਪੈਂਦਾ ਹੈ। ਅਧਿਆਪਕ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੁੰਦੇ ਹਨ।ਉਹ ਵਿਿਦਆਰਥੀਆਂ ਨੂੰ ਉਦੇਸ਼ ਪ੍ਰਦਾਨ ਕਰਦੇ ਹਨ, ਉਨ੍ਹਾਂ ਨੂੰ ਨਾਗਰਿਕ ਦੇ ਰੂਪ ਵਿਚ ਸਫਲਤਾ ਲਈ ਤਿਆਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਧੀਆ ਢੰਗ ਨਾਲ ਜਿਉਣ ਲਈ ਪ੍ਰੇਰਿਤ ਕਰਦੇ ਹਨ। ਅੱਜ ਦੇ ਵਿਿਦਆਰਥੀ ਕੱਲ੍ਹ ਦੇ ਨੇਤਾ ਹਨ ਅਤੇ ਇਸ ਮਹੱਤਵਪੂਰਨ ਸਮੇਂ ਅਧਿਆਪਕ ਹੀ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰਦੇ ਹਨ।