ਸੀਕੇਡੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਅਧਿਆਪਕ ਦਿਵਸ
Publish Date: Sat, 03 Oct 2026 04:12 PM (IST)
Updated Date: Sat, 03 Oct 2026 04:13 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਅਦਰਸ਼ਪਿੰਦਰ ਸਿੰਘ ਮਾਨ ਅਤੇ ਸਰਜੋਤ ਸਿੰਘ ਸਾਹਣੀ ਨੇ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਰੰਭ ਸਕੂਲ ਸਬਦ ਨਾਲ ਕੀਤਾ ਗਿਆ। ਮੁੱਖ ਅਧਿਆਪਕਾ ਨਿਸ਼ਚਿੰਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਸਕੂਲ ਦੇ ਵਿਿਦਆਰਥੀ ਅਗਮਨੂਰ ਸਿੰਘ ਨੇ ਅਧਿਆਪਕ ਦਿਵਸ ਨਾਲ ਸਬੰਧਤ ਭਾਸ਼ਣ ਪੇਸ਼ ਕੀਤਾ। ਵਿਿਦਆਰਥੀਆਂ ਵੱਲੋਂ ਸਵਾਗਤੀ ਗੀਤ ਰਾਹੀ ਆਏ ਹੋਏ ਮਹਿਮਾਨਾ ਦਾ ਸਵਾਗਤ ਕੀਤਾ ਗਿਆ। ਉਪਰੰਤ ਕਲਾਸੀਕਲ ਡਾਂਸ, ਭੰਗੜਾ ਅਤੇ ਸਕਿਟ ਰਾਹੀਂ ਪ੍ਰੋਗਰਾਮ ਨੂੰ ਚਾਰ ਚੰਨ ਲਾਏ ਗਏ। ਇਸ ਮੌਕੇ ਸਕੂਲ ਦੇ ਅਧਿਆਪਕ ਸੁਖਜੀਤ ਕੌਰ, ਪੂਜਾ ਤਿਵਾਰੀ, ਪੁਨੀਤ ਕੌਰ ਚਿਮਨੀ, ਰਮਿੰਦਰਜੀਤ ਕੌਰ ਢਿੱਲੋਂ, ਮੋਨਾ ਕਪਿਲ, ਨਵਦਿਲਜੀਤ ਕੌਰ, ਸ਼ਸ਼ੀ ਬਾਲਾ, ਹਰਜੀਤ ਕੌਰ, ਜਸਜੀਤ ਕੌਰ, ਰਾਜ ਕੁਮਾਰ ਅਤੇ ਸਿਮਰਨਜੀਤ ਕੌਰ ਨੂੰ ਚੰਗੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ, ਜੋ ਪਿਛਲੇ ਤਕਰੀਬਰਨ 18 ਸਾਲਾਂ ਤੋਂ ਸਕੂਲ ਨੂੰ ਆਪਣੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਹਨਾਂ ਦੇ ਨਾਲ ਹੀ ਸਕੂਲ ਦੇ ਐੈਡਮਿਨ ਸਟਾਫ ਦੇ ਕੰਵਲਜੀਤ ਕੌਰ ਅਤੇ ਰਾਜਨ ਨੂੰ ਵੀ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਜੋ ਸਕੂਲ ਵਿਚ ਪਿਛਲੇ 20 ਸਾਲ ਤੋਂ ਸੇਵਾ ਨਿਭਾ ਰਹੇ ਹਨ। ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ ਨੇ ਭਾਰਤ ਦੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜਿਨ੍ਹਾਂ ਦੇ ਜਨਮ ਦਿਵਸ ਵਜੋਂ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ, ਨੂੰ ਯਾਦ ਕਰਦਿਆਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਅਧਿਆਪਕ ਵਿਿਦਆਰਥੀਆਂ ਲਈ ਚਾਨਣ ਮੁਨਾਰਾ ਹੁੰਦੇ ਹਨ ਅਤੇ ਚੰਗਾ ਅਧਿਆਪਕ ਵਿਿਦਆਰਥੀਆਂ ਦੇ ਹੁਨਰ ਦੀ ਪਛਾਣ ਕਰਦਾ ਹੋਇਆ ਜੀਵਨ ਵਿਚ ਉੱਚ ਪ੍ਰਾਪਤੀਆਂ ਕਰਨ ਵਿਚ ਉਹਨਾਂ ਦੀ ਮਦਦ ਕਰਦਾ ਹੈ। ਇਸ ਮੌਕੇ ਗੁਰਸ਼ਰਨ ਕੌਰ, ਰਵਿੰਦਰ ਕੌਰ, ਮਨਿਵੰਦਰ ਕੌਰ ਭੁੱਲਰ ਅਤੇ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ।